ਪਿੰਡ ਨਰਾਇਣਗੜ੍ਹ ਤੋਂ 71ਵੀਂ ਤੀਰਥ ਯਾਤਰਾ ਬੱਸ ਰਵਾਨਾ
ਜੰਡਿਆਲਾ ਗੁਰੂ, 18 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.
ਜੰਡਿਆਲਾ ਗੁਰੂ, 18 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨਰਾਇਣਗੜ੍ਹ ਤੋਂ 71ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੱਸ ਰਾਹੀਂ ਪਿੰਡ ਦੀ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰੇਗੀ। ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਯੋਜਨਾ ਨਾਲ ਬਜ਼ੁਰਗਾਂ ਦੀ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦੀ ਚਿਰੋਕਣੀ ਇੱਛਾ ਪੂਰੀ ਹੋ ਰਹੀ ਹੈ ਅਤੇ ਉਹ ਸਰਕਾਰ ਦੇ ਇਸ ਉਪਰਾਲੇ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਅੱਜ 71ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਹੈ। ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਪਿੰਡ ਨਰਾਇਣਗੜ੍ਹ ਦੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।