ਬਲਾਕ ਪੱਧਰ ’ਤੇ ਸਾਇੰਸ ਡਰਾਮਿਆਂ ਦੇ ਮੁਕਾਬਲੇ ਕਰਵਾਏ
ਤਰਸਿੱਕਾ, 18 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਸਾਇੰਸ ਵਿਸ਼ੇ ਪ੍ਰਤੀ ਉਤਸ਼ਾਹ ਭਰਨ ਲਈ ਸਾਰੇ ਪੰਜਾਬ ਵਿਚ ਬਲਾਕ ਪੱਧਰੀ ਸਾਇੰਸ ਡਰਾਮੇ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸਸ) ਹਰਜਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸਸ) ਰਾਜੇਸ਼ ਖੰਨਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਤਰਸਿੱਕਾ ਦੇ ਨੋਡਲ ਅਫਸਰ ਪ੍ਰਿੰਸੀਪਲ ਦੀਪਕ ਕੁਮਾਰ ਅਤੇ ਵਾਇਸ ਪ੍ਰਿੰਸੀਪਲ ਲੈਕਚਰਾਰ ਕਾਮਰਸ ਗੁਰਪ੍ਰੀਤ ਕੌਰ ਦੀ ਨਿਗਰਾਨੀ ਹੇਠ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ।
ਤਰਸਿੱਕਾ, 18 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਸਾਇੰਸ ਵਿਸ਼ੇ ਪ੍ਰਤੀ ਉਤਸ਼ਾਹ ਭਰਨ ਲਈ ਸਾਰੇ ਪੰਜਾਬ ਵਿਚ ਬਲਾਕ ਪੱਧਰੀ ਸਾਇੰਸ ਡਰਾਮੇ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸਸ) ਹਰਜਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸਸ) ਰਾਜੇਸ਼ ਖੰਨਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਤਰਸਿੱਕਾ ਦੇ ਨੋਡਲ ਅਫਸਰ ਪ੍ਰਿੰਸੀਪਲ ਦੀਪਕ ਕੁਮਾਰ ਅਤੇ ਵਾਇਸ ਪ੍ਰਿੰਸੀਪਲ ਲੈਕਚਰਾਰ ਕਾਮਰਸ ਗੁਰਪ੍ਰੀਤ ਕੌਰ ਦੀ ਨਿਗਰਾਨੀ ਹੇਠ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਇਸ ਪ੍ਰਤੀਯੋਗਿਤਾ ਵਿਚ ਕੁੱਲ 14 ਟੀਮਾਂ ਵਲੋੰ ਪੂਰੀ ਤਿਆਰੀ ਨਾਲ ਭਾਗ ਲਿਆ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਸੀਨੀਅਰ ਲੈਕਚਰਾਰ ਨਰਿੰਦਰ ਰਾਏ ਸਸਸਸ ਮਹਿਤਾ ਨੰਗਲ, ਗੁਰਸ਼ਰਨ ਕੌਰ ਸਸਸਸ ਦਸ਼ਮੇਸ਼ ਨਗਰ, ਜਤਿੰਦਰ ਸਿੰਘ ਸਮਸ ਸਿਆਲਕਾ ਵਲੋੰ ਜੱਜਮੈੰਟ ਪੈਨਲ ਦੀ ਅਹਿਮ ਭੂਮਿਕਾ ਨਿਭਾਈ ਗਈ। ਪ੍ਰਤੀਯੋਗਿਤਾ ਮੁਕਾਬਲਿਆਂ ਦਾ ਪ੍ਰਬੰਧ ਸਕੂਲ ਦੀ ਸੀਨੀਅਰ ਅਧਿਆਪਕ ਮਨਜਿੰਦਰ ਸਿੰਘ, ਦਿਨੇਸ਼ ਰਾਏ, ਵਿਸ਼ਾਲ ਅਲੂਣਾ ਆਦਿ ਵਲੋਂ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਇਸ ਮੁਕਾਬਲੇ ਵਿਚੋਂ ਪਹਿਲਾ ਸਥਾਨ ਸਰਕਾਰੀ ਕੰਨਿਆ ਹਾਈ ਸਕੂਲ ਨੰਗਲ ਮਹਿਤਾ ਦੀ ਟੀਮ, ਦੂਸਰਾ ਸਥਾਨ ਸਰਕਾਰੀ ਹਾਈ ਸਕੂਲ ਭੀਲੋਵਾਲ ਦੀ ਟੀਮ ਅਤੇ ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤੇਵਾਲ ਦੀ ਟੀਮ ਨੇ ਪ੍ਰਾਪਤ ਕੀਤਾ। ਇਸ ਮੌਕੇ ਉਚੇਚੇ ਤੌਰ ਉੱਪਰ ਬੀ. ਆਰ . ਸੀ. ਬਲਾਕ ਤਰਸਿੱਕਾ ਜਸਪ੍ਰੀਤ ਸਿੰਘ ਸ. ਸ. ਸ. ਗਹਿਰੀ ਮੰਡੀ ਤੋੰ ਇਲਾਵਾ ਗਾਈਡ ਅਧਿਆਪਕ ਕੰਵਲਬੀਰ ਸਿੰਘ, ਸੁਖਵਿੰਦਰ ਸਿੰਘ ਗਾਂਧੀ, ਰਾਜਨ ਕੁੰਦਰਾ, ਹਰਭਾਗ ਸਿੰਘ, ਮੈਡਮ ਮਮਤਾ, ਜੋਬਨਜੀਤ ਕੌਰ, ਅਮਨਦੀਪ ਕੌਰ, ਸੰਦੀਪ ਕੌਰ, ਇੰਦਰਜੀਤ ਕੌਰ, ਗੁਰਸ਼ਰਨਜੀਤ ਕੌਰ, ਸਪਨਾ ਸ਼ਰਮਾਂ ਆਦਿ ਹਾਜ਼ਰ ਸਨ।