ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 23 ਨੂੰ
ਚੇਤਨਪੁਰਾ, 18 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 23 ਅਕਤੂਬਰ ਨੂੰ ਗੁਰਦੁਆਰਾ ਮਹਿਲ ਜੰਡਿਆਲਾ (ਸੰਤੂ ਨੰਗਲ) ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾ ਵਾਚਕ, ਕਵੀਸ਼ਰੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ, ਗੁਰ ਇਤਿਹਾਸ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨਗੇ।
ਚੇਤਨਪੁਰਾ, 18 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 23 ਅਕਤੂਬਰ ਨੂੰ ਗੁਰਦੁਆਰਾ ਮਹਿਲ ਜੰਡਿਆਲਾ (ਸੰਤੂ ਨੰਗਲ) ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾ ਵਾਚਕ, ਕਵੀਸ਼ਰੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ, ਗੁਰ ਇਤਿਹਾਸ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਭਜ ੀਤ ਸਿੰਘ ਕਾਰ ਸੇਵਾ ਡੇਰਾ ਸਾਹਿਬ ਵਾਲੇ, ਰਿਸੀਵਰ ਚਰਨਜੀਤ ਸਿੰਘ ਅਤੇ ਮੈਨੇਜਰ ਜਰਮਨਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਹਰਜਿੰਦਰ ਸਿੰਘ ਕਥਾ ਵਾਚਕ ਅਤੇ ਗਿਆਨੀ ਰਾਮ ਸਿੰਘ, ਕਥਾ ਵਾਚਕ ਗੁਰਦੁਆਰਾ ਬੰਗਲਾ ਸਾਹਿਬ, ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਭਾਈ ਗੁਰਪ੍ਰੀਤ ਸਿੰਘ ਖਾਲਸਾ ਕਵੀਸ਼ਰੀ ਜਥਾ ਅਤੇ ਭਾਈ ਦਲਜੀਤ ਸਿੰਘ ਵਿਛੋਵਾ ਦਾ ਢਾਡੀ ਜਥਾ ਸਿੱਖ ਇਤਿਹਾਸ ਦੀਆਂ ਮਹਾਨ ਸਾਖੀਆਂ ਅਤੇ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਸਾਂਝੀ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਭਾਈ ਸੁਖਚੈਨ ਸਿੰਘ ਕੰਦੋਵਾਲੀ, ਭਾਈ ਗੁਰਦੇਵ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਮਹਿਲ ਜੰਡਿਆਲਾ, ਸੱਜਣ ਸਿੰਘ ਕਬੱਡੀ ਖਿਡਾਰੀ ਜਥੇਦਾਰ ਕੁਲਵੰਤ ਸਿੰਘ ਸੰਤੂ ਨੰਗਲ, ਨਰਿੰਦਰ ਸਿੰਘ ਸੈਕਟਰੀ ਸੰਤੂ ਨੰਗਲ, ਅਰਜਨ ਸਿੰਘ ਕੰਦੋਵਾਲੀ, ਜਗਜੀਤ ਸਿੰਘ ਕੰਦੋਵਾਲੀ, ਡਾ ਮਹਾਂਵੀਰ ਸਿੰਘ ਸੰਤੂ ਨੰਗਲ, ਸਲਵੰਤ ਸਿੰਘ ਸੰਤੂ ਨੰਗਲ, ਰਾਜਵਿੰਦਰ ਸਿੰਘ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।