18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ੇ ਖਿਲਾਫ ਤੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ ਦਿਵਾਉਣ ਲਈ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਰੋਸ ਮਾਰਚ

ਹਰਸਾ ਛੀਨਾ, 18 ਅਕਤੂਬਰ (ਕੜਿਆਲ)-ਬੀਤੇ ਦਿਨੀ ਮੈਡੀਕਲ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਮਿਸਾਲੀ ਸਜਾ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਨੌਜੁਆਨ ਗੁਰਸਿੱਖ ਆਗੂ ਜਗਜੋਤ ਸਿੰਘ ਖਾਲਸਾ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ ਜੋ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅੱਡਾ ਕੁਕੜਾਂਵਾਲਾ ਤੋਂ ਸ਼ੁਰੂ ਹੋ ਕੇ ਉੱਚਾ ਕਿਲ੍ਹਾ, ਅੱਡਾ ਵਿਚਲਾ ਕਿਲ੍ਹਾ, ਧਾਰੀਵਾਲ, ਸਲੇਮਪੁਰ, ਓਠੀਆਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਇਤਿਹਾਸਿਕ ਕਸਬੇ ਲੋਪੋਕੇ ਵਿਖੇ ਸਮਾਪਤ ਹੋਇਆ। ਅੱਡਾ ਕੁਕੜਾਂਵਾਲਾ ਤੋਂ ਸ਼ੁਰੂ ਹੋਏ ਰੋਸ ਮਾਰਚ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਇਕੱਤਰ ਨੌਜੁਆਨਾਂ ਅਤੇ ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਜਗਜੋਤ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਅੰਦਰ ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਅਤੇ ਪੰਜਾਬ ਮਾਰੂ ਨੀਤੀਆਂ ਕਾਰਨ ਅੱਜ ਪੰਜਾਬ ਦਾ ਨੌਜੁਆਨ ਵਰਗ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕਾ ਹੈ ।

Ad Position 21
No active advertisement
ਅਜੀਤ ਡੈਸਕ 19-10-2026
ਹਰਸਾ ਛੀਨਾ, 18 ਅਕਤੂਬਰ (ਕੜਿਆਲ)-ਬੀਤੇ ਦਿਨੀ ਮੈਡੀਕਲ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਮਿਸਾਲੀ ਸਜਾ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਨੌਜੁਆਨ ਗੁਰਸਿੱਖ ਆਗੂ ਜਗਜੋਤ ਸਿੰਘ ਖਾਲਸਾ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ ਜੋ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅੱਡਾ ਕੁਕੜਾਂਵਾਲਾ ਤੋਂ ਸ਼ੁਰੂ ਹੋ ਕੇ ਉੱਚਾ ਕਿਲ੍ਹਾ, ਅੱਡਾ ਵਿਚਲਾ ਕਿਲ੍ਹਾ, ਧਾਰੀਵਾਲ, ਸਲੇਮਪੁਰ, ਓਠੀਆਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਇਤਿਹਾਸਿਕ ਕਸਬੇ ਲੋਪੋਕੇ ਵਿਖੇ ਸਮਾਪਤ ਹੋਇਆ। ਅੱਡਾ ਕੁਕੜਾਂਵਾਲਾ ਤੋਂ ਸ਼ੁਰੂ ਹੋਏ ਰੋਸ ਮਾਰਚ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਇਕੱਤਰ ਨੌਜੁਆਨਾਂ ਅਤੇ ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਜਗਜੋਤ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਅੰਦਰ ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਅਤੇ ਪੰਜਾਬ ਮਾਰੂ ਨੀਤੀਆਂ ਕਾਰਨ ਅੱਜ ਪੰਜਾਬ ਦਾ ਨੌਜੁਆਨ ਵਰਗ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕਾ ਹੈ । ਸ. ਖਾਲਸਾ ਨੇ ਪੰਜਾਬ ਸਰਕਾਰ ਅਤੇ ਸੂਬੇ ਦੇ ਡੀ.ਜੀ.ਪੀ. ਤੋਂ ਮੰਗ ਕੀਤੀ ਕਿ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਮੌਤ ਦੀ ਸਜ਼ਾ ਦੇ ਕੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ। ਇਸ ਮੌਕੇ ਦਲਜੀਤ ਸਿੰਘ ਛੀਨਾ, ਜਗਬੀਰ ਸਿੰਘ ਛੀਨਾ, ਬਚਿੱਤਰ ਸਿੰਘ, ਕਮਲਜੀਤ ਸਿੰਘ ਕੋਲੋਵਾਲ, ਕਮਲਜੀਤ ਸਿੰਘ ਮਾਨਾਂਵਾਲਾ, ਮਨਦੀਪ ਸਿੰਘ, ਫੁੱਲਪ੍ਰੀਤ ਸਿੰਘ, ਸ਼ੁਬੇਗ ਸਿੰਘ, ਸ਼ਮਸ਼ੇਰ ਸਿੰਘ, ਸੁਖਪਿੰਦਰ ਸਿੰਘ, ਸੁਖਦੀਪ ਸਿੰਘ, ਨਿਰਭੈ ਸਿੰਘ ਛੀਨਾ, ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੌਜੁਆਨ ਅਤੇ ਹਲਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕਾਂਗਰਸੀ ਵਿਧਾਇਕ ਭਲਾਈਪੁਰ ਨੇ ਹਲਕੇ ਵਿਚ ਕਾਂਗਰਸੀ ਵਰਕਰਾਂ ’ਤੇ ਝੂਠੇ ਕੇਸ ਦਰਜ ਕਰਨ ਦੇ ਲਾਏ ਦੋਸ਼ ਅਗਲੀ ਖ਼ਬਰ ਚਵਿੰਡਾ ਦੇਵੀ ਵਿਖੇ ਮਾਤਾ ਜੀ ਦਾ ਦੋ ਰੋਜ਼ਾ ਇਤਿਹਾਸਕ ਮੇਲਾ ਅੱਜ ਤੋਂ
Ad Position 24