ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਡੇਰੇ ਬਾਬਾ ਨਾਨਕ ਰੋਡ ਤੇ ਸਥਿਤ ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਦੁਸ਼ਹਿਰੇ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਰਮਾਇਣ ਦੇ ਵੱਖ-ਵੱਖ ਪ੍ਰਸੰਗਾਂ ਨੂੰ ਦਰਸਾਉਂਦਾ ਮਨਮੋਹਕ ਨਾਟਕ ਪੇਸ਼ ਕੀਤਾ ਗਿਆ।
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਡੇਰੇ ਬਾਬਾ ਨਾਨਕ ਰੋਡ ਤੇ ਸਥਿਤ ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਦੁਸ਼ਹਿਰੇ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਰਮਾਇਣ ਦੇ ਵੱਖ-ਵੱਖ ਪ੍ਰਸੰਗਾਂ ਨੂੰ ਦਰਸਾਉਂਦਾ ਮਨਮੋਹਕ ਨਾਟਕ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਰਾਵਣ ਦੇ ਪੁਤਲੇ ਦਾ ਦਹਨ ਕੀਤਾ ਗਿਆ ਅਤੇ ਆਤਿਸ਼ਬਾਜ਼ੀ ਵੀ ਚਲਾਈ ਗਈ। ਇਸ ਮੌਕੇ ਬੱਚਿਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਧਾਰਮਿਕ ਅਤੇ ਨੈਤਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੀ ਐਮ.ਡੀ. ਸ੍ਰੀਮਤੀ ਸੰਤੋਸ਼ ਬਜਾਜ, ਅਕੈਡਮਿਕ ਹਾਈਟਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅੰਸ਼ ਬਜਾਜ ਅਤੇ ਬਚਪਨ ਪਲੇਅ ਸਕੂਲ ਅਜਨਾਲਾ ਦੀ ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਖੋਖਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ । ਸਮਾਗਮ ਦੌਰਾਨ ਸਕੂਲ ਦੇ ਸਟਾਫ਼ ਮੈਂਬਰ ਅਮਨਦੀਪ ਕੌਰ, ਨਵਰਾਜ ਕੌਰ, ਸੁਖਪ੍ਰੀਤ ਕੌਰ, ਸੰਦੀਪ ਕੌਰ, ਜਗਰੂਪ ਕੌਰ, ਨਵਜੀਤ ਕੌਰ, ਜੋਬਨਜੀਤ ਕੌਰ, ਰਿੰਕੀ ਕੁਕਰੇਜਾ, ਰੀਨਾ ਸ਼ਰਮਾ ਅਤੇ ਪ੍ਰਭਦੀਪ ਕੌਰ ਵੀ ਹਾਜ਼ਰ ਸਨ।