ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਸੰਗਰੂਰ ਵਿਖੇ ਧਰਨਾ 23 ਨੂੰ– ਬਲਜੀਤ ਕੌਰ, ਸੁਖਰਾਜ ਕੌਰ
ਚੋਗਾਵਾਂ, 19 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਸੰਗਰੂਰ ਵਿਖੇ 23 ਅਕਤੂਬਰ ਨੂੰ ਧਰਨਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਚੋਗਾਵਾਂ ਬਲਾਕ ਪ੍ਰਧਾਨ ਬਲਜੀਤ ਕੌਰ ਅਤੇ ਮੀਤ ਪ੍ਰਧਾਨ ਸੁਖਰਾਜ ਕੌਰ ਪੱਧਰੀ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਵਿਚ ਪੂਰੇ ਪੰਜਾਬ ਤੋਂ ਆਂਗਣਵਾੜੀ ਵਰਕਰ, ਹੈਲਪਰ ਆਂਗਣਵਾੜੀ ਕਮ ਕਰੈੱਚ ਵਰਕਰ ਹੈਲਪਰ ਸ਼ਾਮਿਲ ਹੋਣਗੀਆਂ।
ਬਲਾਕ ਪ੍ਰਧਾਨ ਬਲਜੀਤ ਕੌਰ ਤੇ ਮੀਤ ਪ੍ਰਧਾਨ ਸੁਖਰਾਜ ਕੌਰ
20-10-2026