ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਸੰਬੰਧੀ ਸਕੂਲ ਮੁਕਾਬਲੇ ਕਰਵਾਏ
ਜੰਡਿਆਲਾ ਗੁਰੂ, 19 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੁਸਾਂਝ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਜੰਡਿਆਲਾ ਗੁਰੂ ਡਾ.
ਜੰਡਿਆਲਾ ਗੁਰੂ, 19 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੁਸਾਂਝ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਜੰਡਿਆਲਾ ਗੁਰੂ ਡਾ. ਨਵਤੇਜ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲ੍ਹੀਆਂ ਵਿਖੇ ਸੀ ਆਰ ਐਮ ਸਕੀਮ ਅਧੀਨ ਆਈ.ਈ.ਸੀ. ਕੰਪੋਨੈਂਟ ਤਹਿਤ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਤੇ ਨਾੜ ਨੂੰ ਅੱਗ ਨਾਂ ਲਗਾਉਣ ਸੰਬੰਧੀ ਸਕੂਲ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਦੌਰਾਨ ਲੇਖ ਮੁਕਾਬਲੇ ਵਿਚ ਮਨਦੀਪ ਕੌਰ, ਜਸਕਰਨ ਸਿੰਘ ਅਤੇ ਪਲਕ ਸੰਧੂ ਵਲੋਂ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕੀਤਾ ਗਿਆ। ਭਾਸ਼ਣ ਮੁਕਾਬਲੇ ਵਿਚ ਜਸ਼ਨਦੀਪ ਸਿੰਘ, ਸੋਹੇਲ ਕੁਮਾਰ ਅਤੇ ਸਿਮਰਨਜੀਤ ਕੌਰ ਵਲੋਂ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕੀਤਾ ਗਿਆ ਅਤੇ ਪੇਂਟਿੰਗ ਮੁਕਾਬਲੇ ਵਿਚ ਅਵਿਨਾਸ਼ ਸਿੰਘ, ਜੁਗਰਾਜ ਸਿੰਘ ਅਤੇ ਸ਼ਰਨਜੀਤ ਕੌਰ ਵਲੋ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਹਾਸਿਲ ਕੀਤਾ ਗਿਆ। ਇਸ ਮੌਕੇ ਡਾ. ਸੁਖਰਾਜ ਸਿੰਘ ਸਿੱਧੂ ਖੇਤੀਬਾੜੀ ਵਿਕਾਸ ਅਫਸਰ ਜੰਡਿਆਲਾ ਗੁਰੂ ਵਲੋਂ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਆ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਉਪਕਾਰ ਸਿੰਘ ਖੇਤੀਬਾੜੀ ਉਪ-ਨਿਰੀਖਕ, ਪਰਮਜੀਤ ਕੌਰ ਪ੍ਰਿੰਸੀਪਲ, ਸੁਖਜਿੰਦਰ ਕੌਰ, ਰਣਜੀਤ ਸਿੰਘ ਮਾਸਟਰ, ਦਲਜੀਤ ਸਿੰਘ ਆਦਿ ਹਾਜ਼ਰ ਸਨ।