ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੀ ਵਿਦਿਆਰਥਣ ਗੁਰ ਅਸੀਸ ਕੌਰ ਨੇ ਖੇਡਾਂ ਵਿਚ ਚਾਰ ਸੋਨੇ ਦੇ ਤਗਮੇ ਜਿੱਤੇ
ਮਜੀਠਾ, 19 ਅਕਤੂਬਰ( ਮਨਿੰਦਰ ਸਿੰਘ ਸੋਖੀ)- ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੀ ਹੋਣਹਾਰ ਖਿਡਾਰਨ ਗੁਰ ਅਸੀਸ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਨੈਸ਼ਨਲ ਅਥਲੈਟਿਕਸ ਮੀਟ ਵਿੱਚ ਗੁਰ ਅਸੀਸ ਕੌਰ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਦੋ ਸੋਨੇ ਦੇ ਮੈਡਲ ਆਪਣੇ ਨਾਮ ਕੀਤੇ।
ਮਜੀਠਾ, 19 ਅਕਤੂਬਰ( ਮਨਿੰਦਰ ਸਿੰਘ ਸੋਖੀ)- ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੀ ਹੋਣਹਾਰ ਖਿਡਾਰਨ ਗੁਰ ਅਸੀਸ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਨੈਸ਼ਨਲ ਅਥਲੈਟਿਕਸ ਮੀਟ ਵਿੱਚ ਗੁਰ ਅਸੀਸ ਕੌਰ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਦੋ ਸੋਨੇ ਦੇ ਮੈਡਲ ਆਪਣੇ ਨਾਮ ਕੀਤੇ। ਉਸ ਨੇ 1500 ਮੀਟਰ ਅਤੇ 3000 ਮੀਟਰ ਵਿਚ ਦੋ ਸੋਨ ਤਗਮੇ ਜਿੱਤ ਕੇ ਖੇਲੋ ਇੰਡੀਆ ਲਈ ਕੁਆਲੀਫਾਈ ਕੀਤਾ। ਇਸ ਦੇ ਨਾਲ ਹੀ 70ਵੀਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਅਥਲੈਟਿਕਸ ਮੀਟ ਵਿਚ ਵੀ ਗੁਰ ਅਸੀਸ ਕੌਰ ਨੇ 1500 ਮੀਟਰ ਅਤੇ 3000 ਮੀਟਰ ਦੌੜਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਦੋ ਹੋਰ ਸੋਨੇ ਦੇ ਮੈਡਲ ਜਿੱਤੇ। ਇਸ ਮੌਕੇ ਸਕੂਲ ਦੇ ਐਮ.ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ, ਡਾ. ਅਮਰਪ੍ਰੀਤ ਕੌਰ, ਚੇਅਰਮੈਨ ਸਰਦਾਰ ਜਸਪਿੰਦਰ ਸਿੰਘ ਕਾਹਲੋਂ, ਮੁੱਖ ਪ੍ਰਬੰਧਕ ਮੈਡਮ ਹਰਜਿੰਦਰ ਪਾਲ ਕੌਰ, ਡਾਇਰੈਕਟਰ ਡਾ. ਅਮਨਦੀਪ ਕੌਰ ਥਿੰਦ, ਇੰਜੀਨੀਅਰ ਜਸਕੰਵਲ ਸਿੰਘ ਕਾਹਲੋਂ, ਸੀ.ਈ.ਓ. ਤਨਵੀਰ ਕੌਰ ਕਾਹਲੋਂ, ਪ੍ਰਿੰਸੀਪਲ ਮੈਡਮ ਮੀਨਾਕਸ਼ੀ ਤਰੇਹਨ ਅਤੇ ਵਾਈਸ ਪ੍ਰਿੰਸੀਪਲ ਮੈਡਮ ਸ਼ਿਖਾ ਨੇ ਗੁਰ ਅਸੀਸ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕੀਤੀ ।