ਸਿਡਾਨਾ ਇੰਟਰਨੈਸ਼ਨਲ ਸਕੂਲ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਅਸ਼ਟਮੀ
ਰਾਮ ਤੀਰਥ, 19 ਅਕਤੂਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਵਿਖੇ ਮਹਾਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਨੰਨ੍ਹੀਆਂ-ਮੁੰਨੀਆਂ ਬੱਚੀਆਂ ਨੇ ਕੰਜਕਾਂ ਦੇ ਰੂਪ ਵਿਚ ਸ਼ਿਰਕਤ ਕੀਤੀ।
ਰਾਮ ਤੀਰਥ, 19 ਅਕਤੂਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਵਿਖੇ ਮਹਾਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਨੰਨ੍ਹੀਆਂ-ਮੁੰਨੀਆਂ ਬੱਚੀਆਂ ਨੇ ਕੰਜਕਾਂ ਦੇ ਰੂਪ ਵਿਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮਾਂ ਦੁਰਗਾ ਦੀ ਪੂਜਾ-ਅਰਚਨਾ ਕੀਤੀ ਗਈ ਅਤੇ ਕੰਜਕ ਪੂਜਨ ਦੀ ਰਸਮ ਨਿਭਾਈ ਗਈ। ਸਕੂਲ ਦੀ ਚੇਅਰਪਰਸਨ ਡਾ. ਜੀਵਨ ਜੋਤੀ ਸਿਡਾਨਾ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਉਨ੍ਹਾਂ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਜ਼ਰੂਰੀ ਹੈ। ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਆਪਣੀਆਂ ਰਵਾਇਤਾਂ ਨੂੰ ਸਮਝਣ ਅਤੇ ਉਨ੍ਹਾਂ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਮਿਲੀ।