ਲੋਕਾਂ ਦੀ ਸੁਰੱਖਿਆ ਲਈ ਗਹਿਰੀ ਮੰਡੀ ਦੀ ਬੰਦ ਪਈ ਪੁਲਿਸ ਚੌਕੀ ਮੁੜ ਚਾਲੂ ਕਰਨ ਦੀ ਮੰਗ
ਜੰਡਿਆਲਾ ਗੁਰੂ 19 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸਥਾਨਕ ਰੇਲਵੇ ਸਟੇਸ਼ਨ ਰੋਡ, ਗਹਿਰੀ ਮੰਡੀ ਵਿਖੇ ਲੰਮੇ ਸਮੇਂ ਤੋਂ ਬੰਦ ਪਈ ਪੁਲਿਸ ਚੌਕੀ ਕਾਰਨ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਬੀਤੇ ਦਿਨ ਪੁਲਿਸ ਚੌਕੀ ਦੇ ਸਾਹਮਣੇ ਹੀ ਗੋਲੀਬਾਰੀ ਦੀ ਘਟਨਾ ਵਾਪਰਨ ਤੋਂ ਬਾਅਦ ਲੋਕਾਂ ਵਲੋਂ ਇਸ ਚੌਕੀ ਨੂੰ ਮੁੜ ਚਾਲੂ ਕਰਨ ਦੀ ਮੰਗ ਜ਼ੋਰ ਫੜਨ ਲੱਗੀ ਹੈ।
ਗ
ਗਹਿਰੀ ਮੰਡੀ ਵਿਖੇ ਖਸਤਾ ਹਾਲਤ ਵਿਚ ਪਈ ਬੰਦ ਪੁਲਿਸ ਚੌਕੀ ਦੀ ਇਮਾਰਤ ਅਤੇ ਡਿੱਗਾ ਹੋਇਆ ਇਮਾਰਤ ਦਾ ਮੁੱਖ ਗੇਟ। ਤਸਵੀਰ : ਅੰਮ੍ਰਿਤ ਪਾਲ ਸਿੰਘ
20-10-2026
ਜੰਡਿਆਲਾ ਗੁਰੂ 19 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸਥਾਨਕ ਰੇਲਵੇ ਸਟੇਸ਼ਨ ਰੋਡ, ਗਹਿਰੀ ਮੰਡੀ ਵਿਖੇ ਲੰਮੇ ਸਮੇਂ ਤੋਂ ਬੰਦ ਪਈ ਪੁਲਿਸ ਚੌਕੀ ਕਾਰਨ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਬੀਤੇ ਦਿਨ ਪੁਲਿਸ ਚੌਕੀ ਦੇ ਸਾਹਮਣੇ ਹੀ ਗੋਲੀਬਾਰੀ ਦੀ ਘਟਨਾ ਵਾਪਰਨ ਤੋਂ ਬਾਅਦ ਲੋਕਾਂ ਵਲੋਂ ਇਸ ਚੌਕੀ ਨੂੰ ਮੁੜ ਚਾਲੂ ਕਰਨ ਦੀ ਮੰਗ ਜ਼ੋਰ ਫੜਨ ਲੱਗੀ ਹੈ। ਇਲਾਕਾ ਵਾਸੀਆਂ ਅਨੁਸਾਰ ਇਕ ਸਮਾਂ ਸੀ ਜਦੋਂ ਗਹਿਰੀ ਮੰਡੀ ਦੀ ਪੁਲਿਸ ਚੌਕੀ ਵਿਚ ਥੋੜ੍ਹੀ ਜਿਹੀ ਨਫ਼ਰੀ ਤਾਇਨਾਤ ਹੋਣ ਦੇ ਬਾਵਜੂਦ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਸਨ ਅਤੇ ਅਪਰਾਧਿਕ ਅਨਸਰਾਂ ਵਿਚ ਪੁਲਿਸ ਦਾ ਡਰ ਬਣਿਆ ਰਹਿੰਦਾ ਸੀ। ਪਰ ਹੁਣ ਹਾਲਾਤ ਇਹ ਹਨ ਕਿ ਮੁੱਖ ਬਾਜ਼ਾਰ ਅਤੇ ਬੰਦ ਪਈ ਪੁਲਿਸ ਚੌਕੀ ਦੇ ਸਾਹਮਣੇ ਹੀ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਜਕਿਰਯੋਗ ਹੈ ਕਿ ਗਹਿਰੀ ਮੰਡੀ ਦੀ ਇਸ ਪੁਲਿਸ ਚੌਕੀ ਦੇ ਅਧੀਨ ਕਈ ਪਿੰਡ ਆਉਂਦੇ ਸਨ। ਚੌਕੀ ਬੰਦ ਹੋਣ ਤੋਂ ਬਾਅਦ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਆਪਣੀਆਂ ਸਕਿਾਇਤਾਂ ਲੈ ਕੇ ਜੰਡਿਆਲਾ ਗੁਰੂ ਦੇ ਪੁਲਿਸ ਥਾਣੇ ਵਿਚ ਜਾਣਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਲਾਕੇ ਵਿਚ ਪੁਲਿਸ ਚੌਕੀ ਮੁੜ ਚਾਲੂ ਹੋ ਜਾਵੇ ਤਾਂ ਪੁਲਿਸ ਦੀ ਮੌਜੂਦਗੀ ਵਧਣ ਨਾਲ ਅਪਰਾਧਿਕ ਘਟਨਾਵਾਂ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਮਦਦ ਮਿਲ ਸਕਦੀ ਹੈ। ਇਸ ਸਬੰਧੀ ਬੀਤੇ ਦਿਨੀਂ ਗਹਿਰੀ ਮੰਡੀ ਵਿਖੇ ਇਕ ਵਿਵਾਦ ਤੋਂ ਬਾਅਦ ਗੋਲੀਬਾਰੀ ਹੋਣ ਕਾਰਨ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਕੁਝ ਮਹੀਨੇ ਪਹਿਲਾਂ ਵੀ ਸਥਾਨਕ ਮੁੱਖ ਬਾਜ਼ਾਰ ਵਿਚ ਇਕ ਮੈਡੀਕਲ ਸਟੋਰ ‘ਤੇ ਕੰਮ ਕਰਨ ਵਾਲੇ ਨੌਜਵਾਨ ਨੂੰ ਬਦਮਾਸ਼ਾਂ ਵਲੋਂ ਦੋ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਇਕ ਹੋਰ ਘਟਨਾ ਦੌਰਾਨ ਬਾਜ਼ਾਰ ਵਿਚ ਤਾਇਨਾਤ ਚੌਕੀਦਾਰ ਨੂੰ ਬੰਦੂਕ ਦੀ ਨੋਕ ’ਤੇ ਬੰਧਕ ਬਣਾ ਕੇ ਲੁਟੇਰਿਆਂ ਵਲੋਂ ਇਕ ਬੁਟੀਕ ਦੀ ਦੁਕਾਨ ਵਿਚ ਚੋਰੀ ਕੀਤੀ ਗਈ ਸੀ। ਇਕ ਪਾਸੇ ਇਲਾਕੇ ਵਿਚ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਲੋਕ ਚਿੰਤਤ ਹਨ, ਦੂਜੇ ਪਾਸੇ ਬੰਦ ਪਈ ਪੁਲਿਸ ਚੌਕੀ ਦੀ ਇਮਾਰਤ ਵੀ ਖਸਤਾ ਹਾਲਤ ਵਿਚ ਪਹੁੰਚ ਚੁੱਕੀ ਹੈ। ਇਮਾਰਤ ਦਾ ਮੁੱਖ ਦਰਵਾਜ਼ਾ ਤੱਕ ਡਿੱਗ ਚੁੱਕਾ ਹੈ ਅਤੇ ਇਸ ਦੀ ਮੁਰੰਮਤ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਗਹਿਰੀ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਬੰਦ ਪਈ ਪੁਲਿਸ ਚੌਕੀ ਦੀ ਇਮਾਰਤ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ।