19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜੰਡਿਆਲਾ ਗੁਰੂ ਦੇ ਦੁਸਹਿਰਾ ਗਰਾਊਂਡ ਵਿਖੇ 3.30 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਟੇਡੀਅਮ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਉਦਘਾਟਨ

ਜੰਡਿਆਲਾ ਗੁਰੂ, 19 ਅਕਤੂਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਦੁਸਹਿਰਾ ਗਰਾਊਂਡ ਵਿਖੇ 3 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਸਟੇਡੀਅਮ ਦਾ ਉਦਘਾਟਨ ਕਰਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਅਜੀਤ ਡੈਸਕ 20-10-2026
ਜੰਡਿਆਲਾ ਗੁਰੂ, 19 ਅਕਤੂਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਦੁਸਹਿਰਾ ਗਰਾਊਂਡ ਵਿਖੇ 3 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਸਟੇਡੀਅਮ ਦਾ ਉਦਘਾਟਨ ਕਰਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਸ ਨੂੰ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਦਿਨ ਜੰਡਿਆਲਾ ਗੁਰੂ ਸ਼ਹਿਰ ਦੇ ਇਤਿਹਾਸ ਵਿਚ ਅਹਿਮ ਸਥਾਨ ਰੱਖਦਾ ਹੈ, ਕਿਉਂਕਿ ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸਟੇਡੀਅਮ ਦੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਹਿਯੋਗ ਨਾਲ ਇਸ ਪ੍ਰਾਜੈਕਟ ਲਈ 3 ਕਰੋੜ 30 ਲੱਖ ਰੁਪਏ ਮਨਜ਼ੂਰ ਕਰਵਾਏ ਗਏ ਅਤੇ ਨਵੰਬਰ ਤੱਕ ਕੰਮ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਸੀ, ਪਰ ਅਧਿਕਾਰੀਆਂ ਨੇ ਇਸ ਨੂੰ ਨਿ ਰਧਾਰਤ ਸਮੇਂ ਤੋਂ ਲਗਭਗ ਇਕ ਮਹੀਨਾ ਪਹਿਲਾਂ ਹੀ ਮੁਕੰਮਲ ਕਰ ਦਿੱਤਾ ਹੈ। ਹੁਣ ਸ਼ਹਿਰ ਦਾ ਦੁਸਹਿਰਾ ਇਸ ਨਵੇਂ ਸਟੇਡੀਅਮ ਵਿਚ ਮਨਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਸਤਿੰਦਰ ਸਿੰਘ, ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਵਾਈਸ ਪ੍ਰਧਾਨ ਅਮਨ ਵਿਰਕ, ਕੌਂਸਲਰ ਨਿਸ਼ਾ ਮਲਹੋਤਰਾ, ਸੋਨੂ ਮਾਮਾ, ਕੌਂਸਲਰ ਸੁਨੈਨਾ ਰੰਧਾਵਾ, ਕੌਂਸਲਰ ਮਨਪ੍ਰੀਤ ਕੌਰ, ਮਨਜਿੰਦਰ ਸਿੰਘ ਹੈਪੀ ਕੌਂਸਲਰ, ਕੌਂਸਲਰ ਅਵਤਾਰ ਸਿੰਘ ਕਾਲਾ, ਵਿਜੇ ਮੱਟੀ, ਚੇਅਰਮੈਨ ਅਮਰੀਕ ਸਿੰਘ ਸੋਡੀ, ਨਰਿੰਦਰ ਔਲਖ, ਲੱਡਾ ਧਾਰੜ, ਸਮੇਤ ਸੈਂਕੜੇ ਸ਼ਹਿਰ ਵਾਸੀ ਹਾਜ਼ਰ ਸਨ। 19 ਏਐਸਆਰ63
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪਰਿਕਰਮਾ ਨੂੰ ਖੂਬਸੂਰਤ ਅਤੇ ਖੁੱਲ੍ਹਾ ਕਰਨ ਲਈ ਸੇਵਾਵਾਂ ਜਾਰੀ –... ਅਗਲੀ ਖ਼ਬਰ ਲੋਕਾਂ ਦੀ ਸੁਰੱਖਿਆ ਲਈ ਗਹਿਰੀ ਮੰਡੀ ਦੀ ਬੰਦ ਪਈ ਪੁਲਿਸ ਚੌਕੀ ਮੁੜ ਚਾਲੂ ਕਰਨ ਦੀ ਮੰਗ
Ad Position 24