21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

27 ਵੇਂ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲੇ ’ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 12 ਇਨਾਮ

ਜੰਡਿਆਲਾ ਗੁਰੂ, 20 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ 27ਵੇਂ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲੇ ‘ਮੰਚ ਲੋਕ’ ਦੌਰਾਨ ਵੱਖ-ਵੱਖ ਸਾਹਿਤਕ ਅਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 12 ਇਨਾਮ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 21-10-2026
ਜੰਡਿਆਲਾ ਗੁਰੂ, 20 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ 27ਵੇਂ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲੇ ‘ਮੰਚ ਲੋਕ’ ਦੌਰਾਨ ਵੱਖ-ਵੱਖ ਸਾਹਿਤਕ ਅਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 12 ਇਨਾਮ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਹ ਮੁਕਾਬਲੇ ਮੰਚ ਲੋਕ ਦੇ ਸੰਸਥਾਪਕ ਪੰਡਿਤ ਕਿਸ਼ਨ ਦਵੇਸਰ ਦੀ ਅਗਵਾਈ ਹੇਠ ਬਾਬਾ ਬੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ, ਨੌਰੰਗਾਬਾਦ ਵਿਖੇ ਕਰਵਾਏ ਗਏ। ਸਕੂਲ ਪਹੁੰਚਣ ’ਤੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ । ਸਕੂਲ ਦੇ ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸਫਲਤਾ ਵਿਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਜਸਬੀਰ ਸਿੰਘ, ਅਜੇ ਕੁਮਾਰ, ਰਮਨਦੀਪ ਕੌਰ, ਜਗਰੂਪ ਕੌਰ, ਜਸਲੀਨ ਕੌਰ, ਰਜਨੀ ਬਾਲਾ, ਹਰਸਿਮਰਨ ਕੌਰ, ਜਸਪ੍ਰੀਤ ਕੌਰ ਅਤੇ ਪਰਮਿੰਦਰ ਕੌਰ ਦੀ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰ: ਸੰਦੀਪ ਸ਼ਰਮਾ, ਵਾਈਸ ਪ੍ਰਿੰ: ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨਿਲਾਕਸ਼ੀ ਗੁਪਤਾ ਅਤੇ ਮਮਤਾ ਅਰੋੜਾ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ। 20 ਏਐਸਆਰ34
Ad Position 22
No active advertisement
ਪਿਛਲੀ ਖ਼ਬਰ ਗੁ: ਦਮਦਮਾ ਰੋੜੀ ਸਾਹਿਬ ਪਿੰਡ ਕਾਲੇਕੇ ਵਿਖੇ ਸਲਾਨਾ ਜੋੜ ਮੇਲਾ 25-26 ਨੂੰ ਅਗਲੀ ਖ਼ਬਰ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਿਰ ਮਜੀਠਾ ਵਿਖੇ 14ਵਾਂ ਮਹਾਂਮਾਈ ਜਾਗਰਣ ਕਰਵਾਇਆ
Ad Position 24