ਸੰਤੂਨੰਗਲ ਵਿਖੇ 23 ਨੂੰ ਹੋਣ ਵਾਲੇ ਅੰਤਰਰਾਸ਼ਟਰੀ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ
ਜਗਦੇਵ ਕਲਾਂ/ਚੇਤਨਪੁਰਾ, 20 ਅਕਤੂਬਰ (ਮਹਾਂਬੀਰ ਸਿੰਘ ਗਿੱਲ, ਸ਼ਰਨਜੀਤ ਸਿੰਘ ਗਿੱਲ)-ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 9ਵਾਂ ਅੰਤਰਰਾਸ਼ਟਰੀ ਕਬੱਡੀ ਕੱਪ ਇਸ ਵਾਰ ਵੀ ਐੱਨ. ਆਰ.
ਸ
ਸੱਜਣ ਸਿੰਘ ਸੰਤੂਨੰਗਲ
21-10-2026
ਜਗਦੇਵ ਕਲਾਂ/ਚੇਤਨਪੁਰਾ, 20 ਅਕਤੂਬਰ (ਮਹਾਂਬੀਰ ਸਿੰਘ ਗਿੱਲ, ਸ਼ਰਨਜੀਤ ਸਿੰਘ ਗਿੱਲ)-ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 9ਵਾਂ ਅੰਤਰਰਾਸ਼ਟਰੀ ਕਬੱਡੀ ਕੱਪ ਇਸ ਵਾਰ ਵੀ ਐੱਨ.ਆਰ.ਆਈ. ਵੀਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਜੰਡਿਆਲਾ (ਸੰਤੂਨੰਗਲ) ਦੀ ਵਿਸ਼ਾਲ ਗਰਾਊਂਡ ਵਿਖੇ 23 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਇਸ ਕਬੱਡੀ ਕੱਪ ਦੇ ਪ੍ਰਬੰਧਕ ਕਬੱਡੀ ਖਿਡਾਰੀ ਸੱਜਣ ਸਿੰਘ ਸੰਤੂਨੰਗਲ ਨੇ ਦੱਸਿਆ ਕਿ ਇਸ ਕਬੱਡੀ ਕੱਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਬੱਡੀ ਕੱਪ ਨੂੰ ਲੈ ਕੇ ਖੇਡ ਪ੍ਰੇਮੀਆਂ ਅਤੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਬੱਡੀ ਕੱਪ ਤੋਂ ਪਹਿਲਾਂ ਗੁਰਦੁਆਰਾ ਮਹਿਲ ਜੰਡਿਆਲਾ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸੱਜਣਗੇ, ਜਿਸ ਦੌਰਾਨ ਉੱਚਕੋਟੀ ਦੇ ਰਾਗੀ, ਢਾਡੀ, ਕਵੀਸ਼ਰੀ ਜਥੇ ਗੁਰੂ ਜਸ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ । ਧਾਰਮਿਕ ਸਮਾਗਮ ਉਪਰੰਤ ਸ਼ਾਮ ਨੂੰ ਕਬੱਡੀ ਦੇ ਦਿਲਚਸਪ ਮੁਕਾਬਲੇ ਕਰਵਾਏ ਜਾਣਗੇ। ਇਸ ਅੰਤਰਰਾਸ਼ਟਰੀ ਕਬੱਡੀ ਕੱਪ ਦੌਰਾਨ ਮਾਝਾ, ਦੁਆਬਾ ਅਤੇ ਮਾਲਵਾ ਖੇਤਰਾਂ ਸਮੇਤ ਹਰਿਆਣਾ ਦੀਆਂ ਨਾਮਵਰ ਕਬੱਡੀ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਨੇ ਦੱਸਿਆ ਕਿ ਇਸ ਖੇਡ ਮੇਲੇ ਦਾ ਮੁੱਖ ਮਕਸਦ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸ਼ਰਧਾ ਨਾਲ ਮਨਾਉਣ ਦੇ ਨਾਲ-ਨਾਲ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ। 20 ਏਐਸਆਰ93 ਸੱਜਣ ਸਿੰਘ ਸੰਤੂਨੰਗਲ ਦੀ ਤਸਵੀਰ