20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ = ਲਖਬੀਰ ਗਿੱਲ, ਜਗਰੂਪ ਮਜੀਠਾ

ਜੇਠੂਵਾਲ/ਕੱਥੂਨੰਗਲ, 20 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ, ਦਲਵਿੰਦਰ ਸਿੰਘ ਰੰਧਾਵਾ)-ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ 23, 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ 21 ਅਕਤੂਬਰ ਦਿਨ ਬੁੱਧਵਾਰ ਨੂੰ ਸਜਾਇਆ ਜਾ ਰਿਹਾ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਉਕਤ ਸ਼ਬਦਾਂ ਦਾ ਪ੍ਰਗਟਾਵਾ ਲਖਬੀਰ ਸਿੰਘ ਗਿੱਲ ਸਿਆਸੀ ਸਕੱਤਰ ਮਜੀਠੀਆ ਤੇ ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਨੇ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਖਬੀਰ ਸਿੰਘ ਗਿੱਲ, ਮੈਨੇਜਰ ਜਗਰੂਪ ਸਿੰਘ ਮਜੀਠਾ 21-10-2026
ਜੇਠੂਵਾਲ/ਕੱਥੂਨੰਗਲ, 20 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ, ਦਲਵਿੰਦਰ ਸਿੰਘ ਰੰਧਾਵਾ)-ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ 23, 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ 21 ਅਕਤੂਬਰ ਦਿਨ ਬੁੱਧਵਾਰ ਨੂੰ ਸਜਾਇਆ ਜਾ ਰਿਹਾ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਉਕਤ ਸ਼ਬਦਾਂ ਦਾ ਪ੍ਰਗਟਾਵਾ ਲਖਬੀਰ ਸਿੰਘ ਗਿੱਲ ਸਿਆਸੀ ਸਕੱਤਰ ਮਜੀਠੀਆ ਤੇ ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਨੇ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕੀਤਾ। ਲਖਬੀਰ ਗਿੱਲ ਤੇ ਜਗਰੂਪ ਮਜੀਠਾ ਨੇ ਕਿਹਾ ਕਿ 21 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਆਰੰਭ ਹੋਵੇਗਾ। ਇਸ ਨਗਰ ਕੀਰਤਨ ਵਿਚ ਵਿਸ਼ੇਸ਼ ਤੌਰ ’ਤੇ ਵਿਧਾਇਕ ਗਨੀਵ ਕੌਰ ਮਜੀਠੀਆ, ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਮੇਜਰ ਸ਼ਿਵ ਚਰਨ ਸਿੰਘ ਸਿਵੀ, ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਵਾਲੇ, ਬਾਬਾ ਸਰਦਾਰਾ ਸਿੰਘ ਮੱਖਣ ਵਿੰਡੀ ਵਾਲੇ, ਬਾਬਾ ਕਵਲਜੀਤ ਸਿੰਘ ਉਦੋਕੇ ਸਮੇਤ ਹੋਰ ਸੰਤ ਮਹਾਂਪੁਰਖ ਤੇ ਸਿਆਸੀ ਆਗੂ ਸ਼ਾਮਿਲ ਹੋਣਗੇ। ਇਸ ਮੌਕੇ ਗੁਰਕੀਰਤ ਸਿੰਘ ਬੱਲ, ਦਿਲਜੋਤ ਸਿੰਘ, ਹਰਪ੍ਰੀਤ ਸਿੰਘ, ਬਾਬਾ ਜਗਬੀਰ ਸਿੰਘ, ਸਰਪੰਚ ਗੁਰਭੇਜ ਸਿੰਘ ਸੋਨਾ, ਜਸਪਾਲ ਸਿੰਘ ਭੋਆ ਸਾਬਕਾ ਸਰਪੰਚ, ਸੰਤੋਖ ਸਿੰਘ ਢੱਡੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਟੌਂਗ ਵਲੋਂ ਪਿੰਡ ਦੇਵੀਦਾਸਪੁਰ ਅਤੇ ਸ਼ਾਹਪੁਰ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਬਾਬਾ ਸ਼੍ਰੀ ਚੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ
Ad Position 24