21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਛੇਹਰਟਾ, 21 ਅਕਤੂਬਰ (ਪੱਤਰ ਪ੍ਰੇਰਕ)-ਧੰਨ-ਧੰਨ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਆਂ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਮੈਨੇਜਰ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸਬੰਧ ਵਿਚ ਅੱਜ ਦਾ ਗੁਰਮਿਤ ਸਮਾਗਮ ਗੁਰਦੁਆਰਾ ਸੰਗਤ ਸਰ ਅਸਥਾਨ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲੇ ਘਨੂੰਪੁਰ ਕਾਲਾ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ। ਸਥਾਨਕ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਿਤ ਸਮਾਗਮ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਅਰਵਿੰਦਰ ਸਿੰਘ ਨੂਰ, ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ, ਭਾਈ ਹਰਪ੍ਰੀਤ ਸਿੰਘ ਅਖੰਡ ਕੀਰਤਨੀ ਜਥਾ ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਵਿਸ਼ਾ- ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ।।

Ad Position 21
No active advertisement
ਗੁਰਦੁਆਰਾ ਸੰਗਤ ਸਰ ਅਸਥਾਨ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲੇ ਵਿਖੇ ਕਥਾ ਕੀਰਤਨ ਦੀ ਲੱਗੀ ਛਹਿਬਰ 22-10-2026
ਛੇਹਰਟਾ, 21 ਅਕਤੂਬਰ (ਪੱਤਰ ਪ੍ਰੇਰਕ)-ਧੰਨ-ਧੰਨ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਆਂ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਮੈਨੇਜਰ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸਬੰਧ ਵਿਚ ਅੱਜ ਦਾ ਗੁਰਮਿਤ ਸਮਾਗਮ ਗੁਰਦੁਆਰਾ ਸੰਗਤ ਸਰ ਅਸਥਾਨ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲੇ ਘਨੂੰਪੁਰ ਕਾਲਾ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ। ਸਥਾਨਕ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਿਤ ਸਮਾਗਮ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਅਰਵਿੰਦਰ ਸਿੰਘ ਨੂਰ, ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ, ਭਾਈ ਹਰਪ੍ਰੀਤ ਸਿੰਘ ਅਖੰਡ ਕੀਰਤਨੀ ਜਥਾ ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਵਿਸ਼ਾ- ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ।। ਤੇ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਜਥਾ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਭਾਈ ਬਲਵੰਤ ਸਿੰਘ ਅਨੇਕੋਟ ਪ੍ਰਚਾਰਕ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਆਏ ਹੋਏ ਰਾਗੀ ਜਥਿਆਂ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਧਾਰਮਿਕ ਸਮਾਗਮ ਮੌਕੇ ਵੱਡੀ ਗਿਣਤੀ ਦੇ ’ਚ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ ਮਿਤੀ 22 ਅਕਤੂਬਰ, ਵੀਰਵਾਰ! ਸਥਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਭੱਲਾ ਕਾਲੋਨੀ ਛੇਹਰਟਾ, ਅੰਮ੍ਰਿਤਸਰ ਸਮਾਂ: ਸ਼ਾਮ 7 ਤੋਂ ਰਾਤ 9:45 ਵਜੇ ਤੱਕ
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨੀ ਅਫ਼ਸਰਸ਼ਾਹੀ ਦਾ ਵਿਦੇਸ਼ਾਂ ਵੱਲ ਪਲਾਇਨ– ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਵਫ਼ਾਦਾਰੀ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਦੁਰਗਾ ਪੂਜਾ ਮਹਾਂ ਉਤਸਵ ’ਚ ਸ਼ਾਮਿਲ ਹੋ ਵਿਧਾਇਕ ਚੱਢਾ ਨੇ ਪੂਜਾ ਅਰਚਨਾ ਕਰ ਕੇ ਲਿਆ ਆਸ਼ੀਰਵਾਦ
Ad Position 24