21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗ੍ਰੇਟ ਐਵੇਨਿਊ ਸੁਲਤਾਨਵਿੰਡ ਵਿਖੇ ਨਰੇਸ਼ ਕਾਲੀਆ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ’ਤੇ ਪਹਿਲਵਾਨ ਵਲੋਂ ਸਨਮਾਨਿਤ

ਸੁਲਤਾਨਵਿੰਡ, 21 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਨਰੇਸ਼ ਕਾਲੀਆ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਮੂਲੀਅਤ ਕਰ ਲਈ। ਗ੍ਰੇਟ ਐਵੀਨਿਊ, ਸੁਲਤਾਨਵਿੰਡ ਵਿਖੇ ਹੋਏ ਇਸ ਸਮਾਗਮ ਦੌਰਾਨ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਸੁਰਜੀਤ ਸਿੰਘ ਪਹਿਲਵਾਨ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 22-10-2026
ਸੁਲਤਾਨਵਿੰਡ, 21 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਨਰੇਸ਼ ਕਾਲੀਆ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਮੂਲੀਅਤ ਕਰ ਲਈ। ਗ੍ਰੇਟ ਐਵੀਨਿਊ, ਸੁਲਤਾਨਵਿੰਡ ਵਿਖੇ ਹੋਏ ਇਸ ਸਮਾਗਮ ਦੌਰਾਨ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਸੁਰਜੀਤ ਸਿੰਘ ਪਹਿਲਵਾਨ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕੀਤਾ। ਇਸ ਮੌਕੇ ਨਰੇਸ਼ ਕਾਲੀਆ ਦੇ ਨਾਲ ਰਾਮ ਕਿਸ਼ੋਰ, ਪ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਗੈਰੀ ਸੌਰਵ, ਗੁਰਪ੍ਰੀਤ ਸਿੰਘ, ਬਲਦੇਵ ਕੁਮਾਰ, ਟੀਟੂ, ਕਿਰਪਾਲ ਸਿੰਘ, ਡਾ. ਸਲਵਾਨ, ਕਰਨਜੀਤ ਸਿੰਘ, ਬਬਲੂ, ਨਵਦੀਪ ਸਿੰਘ, ਵਿਸ਼ਾਲ ਸਿੰਘ, ਪ੍ਰਭਦੀਪ ਸਿੰਘ ਸਮੇਤ ਹੋਰ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨਰੇਸ਼ ਕਾਲੀਆ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵੀ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈਸੁਰਜੀਤ ਸਿੰਘ ਪਹਿਲਵਾਨ ਨੇ ਉਮੀਦ ਪ੍ਰਗਟਾਈ ਕਿ ਨਰੇਸ਼ ਕਾਲੀਆ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਇੰਦਰਜੀਤ ਸਿੰਘ ਪੰਡੋਰੀ, ਨਰਿੰਦਰ ਸਿੰਘ, ਸੁਲਤਾਨ ਸਿੰਘ, ਗੁਰਮੀਤ ਸਿੰਘ ਸੁਰਸਿੰਘ, ਜਰਮਨਜੀਤ ਸਿੰਘ ਸੁਲਤਾਨਵਿੰਡ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। 21 ਏਐਸਆਰ52
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਅੰਤਰ-ਸਕੂਲ ਸਮੂਹ ਗਾਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਿਗਮ ਮੁਲਾਜ਼ਮਾਂ ਦੇ ਸਮੂਹਿਕ ਛੁੱਟੀ ’ਤੇ ਜਾਣ ਕਾਰਨ ਆਮ ਨਾਲੋਂ ਘੱਟ ਰਹੀ ਮੁਲਾਜ਼ਮਾਂ ਦੀ ਹਾਜ਼ਰੀ
Ad Position 24