ਸਰਪੰਚ ਮਨਪ੍ਰੀਤ ਸਿੰਘ ਮੰਨੂੰ ਮੱਲ੍ਹੀ ਵਲੋਂ ਬੋਹੜਵਾਲਾ ਵਿਖੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਬੋਹੜਵਾਲਾ ਵਿਖੇ ਪਿੰਡ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਨੌਜਵਾਨ ਸਰਪੰਚ ਮਨਪ੍ਰੀਤ ਸਿੰਘ ਮੰਨੂੰ ਮੱਲ੍ਹੀ ਵਲੋਂ ਇਸਾਈ ਭਾਈਚਾਰੇ ਲਈ ਕਮਿਊਨਿਟੀ ਹਾਲ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਿੰਡ ਦੇ ਇਸਾਈ ਭਾਈਚਾਰੇ ਦੇ ਨੁਮਾਇੰਦੇ ਅਤੇ ਪਾਸਟਰ ਸਾਹਿਬਾਨ ਨੇ ਸ਼ਿਰਕਤ ਕੀਤੀ।
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਬੋਹੜਵਾਲਾ ਵਿਖੇ ਪਿੰਡ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਨੌਜਵਾਨ ਸਰਪੰਚ ਮਨਪ੍ਰੀਤ ਸਿੰਘ ਮੰਨੂੰ ਮੱਲ੍ਹੀ ਵਲੋਂ ਇਸਾਈ ਭਾਈਚਾਰੇ ਲਈ ਕਮਿਊਨਿਟੀ ਹਾਲ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਿੰਡ ਦੇ ਇਸਾਈ ਭਾਈਚਾਰੇ ਦੇ ਨੁਮਾਇੰਦੇ ਅਤੇ ਪਾਸਟਰ ਸਾਹਿਬਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਮੰਨੂੰ ਮੱਲ੍ਹੀ ਨੇ ਦੱਸਿਆ ਕਿ ਪਿੰਡ ਦੇ ਇਸਾਈ ਭਾਈਚਾਰੇ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਲਈ ਇਕ ਵਧੀਆ ਕਮਿਊਨਿਟੀ ਹਾਲ ਬਣਾਇਆ ਜਾਵੇ, ਜਿੱਥੇ ਉਹ ਆਪਣੇ ਧਾਰਮਿਕ ਅਤੇ ਸਮਾਜਿਕ ਸਮਾਗਮ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਵਿਧਾਇਕ ਧਾਲੀਵਾਲ ਵਲੋਂ ਸ਼ੈੱਡ ਬਣਾਉਣ ਵਾਸਤੇ ਗ੍ਰਾਂਟ ਦਿੱਤੀ ਗਈ ਸੀ, ਜਿਸ ਨਾਲ ਉਸਾਰੀ ਦਾ ਕੰਮ ਮੁਕੰਮਲ ਕਰਵਾਇਆ ਗਿਆ। ਸਰਪੰਚ ਮੰਨੂੰ ਮੱਲ੍ਹੀ ਨੇ ਅੱਗੇ ਕਿਹਾ ਕਿ ਇਸਾਈ ਭਾਈਚਾਰੇ ਵਲੋਂ ਕਮਿਊਨਿਟੀ ਹਾਲ ਦੀ ਉਸਾਰੀ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਧਿਆਨ ਵਿਚ ਮੰਗ ਲਿਆਂਦੀ ਗਈ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਵਲੋਂ ਗ੍ਰਾਂਟ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਨੰਬਰਦਾਰ ਰਣਜੀਤ ਸਿੰਘ ਮੱਲ੍ਹੀ ਬੋਹੜਵਾਲਾ, ਜਸਬੀਰ ਸਿੰਘ ਪੰਚ, ਮਹਿੰਦਰਪਾਲ ਸਿੰਘ ਪੰਚ, ਪਾਸਟਰ ਪੂਰਨ ਮਸੀਹ, ਪਾਸਟਰ ਲਾਲ ਮਸੀਹ, ਭਗਤ ਬੀਰਾ ਮਸੀਹ, ਮਾਸਟਰ ਅਨਵਰ ਮਸੀਹ, ਪੰਚ ਯੂਨਸ ਮਸੀਹ, ਅਨਵਰ ਮਸੀਹ, ਰਜਿੰਦਰ ਮਸੀਹ ਸੋਨੂੰ, ਅਮਰੀਕ ਮਸੀਹ, ਇਮੈਨੂਅਲ ਮਸੀਹ, ਦਰਸ਼ਨ ਸਿੰਘ, ਰਮੇਸ਼ ਮਸੀਹ, ਸੰਮਾ ਮਸੀਹ, ਪਤਰਸ ਮਸੀਹ ਅਤੇ ਜਸਪਾਲ ਮਸੀਹ ਆਦਿ ਹਾਜ਼ਰ ਸਨ।