23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਰਾਜਾਸਾਂਸੀ ਦੇ ਪਿੰਡ ਬੱਗਾ ਕਲਾਂ ਦੀ ਮਹਿਲਾ ਸਰਪੰਚ ਦੇ ਪਤੀ ਤੇ ਨਾਮਵਰ ਸਿਆਸਤਦਾਨ ਤੇਜਬੀਰ ਸਿੰਘ ਭੋਲਾ ਮਾਨ ਨੇ ਆਪ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਅਜਨਾਲਾ, ਰਾਜਾਸਾਂਸੀ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੇ ਸਿਆਸੀ ਝਟਕੇ ਦਾ ਸਾਹਮਣਾ ਕਰਨਾ ਪਿਆ ਜਦ ਜ਼ਿਲ੍ਹਾ ਅੰਮ੍ਰਿਤਸਰ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਦੇ ‘ਆਪ’ ਦੇ ਹਲਕਾ ਇੰਚਾਰਜ ਸੋਨੀਆ ਮਾਨ ਦੇ ਜੱਦੀ ਪਿੰਡ ਬੱਗਾ ਕਲਾਂ ਦੇ ਮੌਜੂਦਾ ਮਹਿਲਾ ਸਰਪੰਚ ਦੇ ਪਤੀ ਉੱਘੇ ਸਿਆਸਤਦਾਨ ਤੇਜਬੀਰ ਸਿੰਘ ਭੋਲਾ ਮਾਨ ਬੱਗਾ ਕਲਾਂ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਬਾਕੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਸ.

Ad Position 21
No active advertisement
ਤੇਜਬੀਰ ਸਿੰਘ ਭੋਲਾ ਮਾਨ ਬੱਗਾ ਕਲਾਂ। 23-10-2026
ਅਜਨਾਲਾ, ਰਾਜਾਸਾਂਸੀ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੇ ਸਿਆਸੀ ਝਟਕੇ ਦਾ ਸਾਹਮਣਾ ਕਰਨਾ ਪਿਆ ਜਦ ਜ਼ਿਲ੍ਹਾ ਅੰਮ੍ਰਿਤਸਰ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਦੇ ‘ਆਪ’ ਦੇ ਹਲਕਾ ਇੰਚਾਰਜ ਸੋਨੀਆ ਮਾਨ ਦੇ ਜੱਦੀ ਪਿੰਡ ਬੱਗਾ ਕਲਾਂ ਦੇ ਮੌਜੂਦਾ ਮਹਿਲਾ ਸਰਪੰਚ ਦੇ ਪਤੀ ਉੱਘੇ ਸਿਆਸਤਦਾਨ ਤੇਜਬੀਰ ਸਿੰਘ ਭੋਲਾ ਮਾਨ ਬੱਗਾ ਕਲਾਂ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਬਾਕੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਸ. ਭੋਲਾ ਮਾਨ ਨੇ ਅੱਜ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਵਿਚ ਸ਼ਮੂਲੀਅਤ ਕਰਨ ਉਪਰੰਤ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸ. ਤੇਜਬੀਰ ਸਿੰਘ ਭੋਲਾ ਬੱਗਾ ਕਲਾਂ ਨੇ ਦੱਸਿਆ ਕਿ ਪੰਜਾਬ ਅੰਦਰ ਨਸ਼ਾ ਵਪਾਰੀਆਂ ਦੇ ਗੱਠਜੋੜ ਦਾ ਬੋਲਬਾਲਾ ਹੈ ਅਤੇ ਜੋ ਵੀ ਪੰਜਾਬੀ ਇਨ੍ਹਾਂ ਨਸ਼ਾ ਵਿਰੋਧੀ ਅਨਸਰਾਂ ਖ਼ਿਲਾਫ਼ ਆਵਾਜ਼ ਚੁੱਕਦਾ ਹੈ ਤਾਂ ਉਸਦੀ ਆਵਾਜ਼ ਨੂੰ ਗੋਲੀਆਂ ਨਾਲ ਬੰਦ ਕੀਤਾ ਜਾ ਰਿਹਾ ਹੈ ਜੋ ਕਿ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰਨ ਦੀ ਕੋਝੀ ਸਾਜ਼ਿਸ਼ ਲੱਗਦੀ ਹੈ। ਜ਼ਿਕਰਯੋਗ ਹੈ ਕਿ ਤੇਜਬੀਰ ਸਿੰਘ ਭੋਲਾ ਮਾਨ ਬੱਗਾ ਕਲਾਂ ਦੇ ਅਸਤੀਫ਼ਾ ਦੇਣ ਨਾਲ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਸਿਆਸਤ ਵਿਚ ਆਉਣ ਵਾਲੇ ਦਿਨਾਂ ਵਿਚ ਵੱਡਾ ਸਿਆਸੀ ਭੂਚਾਲ ਦੇਖਣ ਨੂੰ ਮਿਲ ਸਕਦਾ ਹੈ ਤੇ ਕੁਝ ਮੌਜੂਦਾ ਤੇ ਸਾਬਕਾ ਸਰਪੰਚਾਂ ਤੋਂ ਇਲਾਵਾ ਹੋਰ ਆਗੂ ਵੀ ‘ਆਪ’ ਨੂੰ ਅਲਵਿਦਾ ਕਹਿ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਖਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਪੰਜ ਪਿਆਰਿਆਂ ਅਤੇ... ਅਗਲੀ ਖ਼ਬਰ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਲਈ ਲੋਕ ਬੇਸਬਰੀ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ : ਭਗਵੰਤਪਾਲ ਸੱਚ...
Ad Position 24