ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਐੱਚ.ਓ. ਨਰਿੰਦਰ ਸਿੰਘ ਦੀ ਅਗਵਾਈ ਹੇਠ ਵਾਹਨਾਂ ਦੇ ਕਾਗ਼ਜ਼ਾਤ ਦੀ ਕੀਤੀ ਜਾਂਚ
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੀਵਾਲੀ ਸਮੇਤ ਹੋਰਨਾਂ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਇਸੇ ਲੜੀ ਤਹਿਤ ਐੱਸ.
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੀਵਾਲੀ ਸਮੇਤ ਹੋਰਨਾਂ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਇਸੇ ਲੜੀ ਤਹਿਤ ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਦੀ ਅਗਵਾਈ ਹੇਠ ਅਜਨਾਲਾ ਸ਼ਹਿਰ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਵਲੋਂ ਰਾਤ ਸਮੇਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ। ਪੁਲਿਸ ਮੁਲਾਜ਼ਮਾਂ ਨੇ ਵਾਹਨ ਚਾਲਕਾਂ ਦੇ ਕਾਗ਼ਜ਼ਾਤ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਐੱਚ.ਓ. ਨਰਿੰਦਰ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਅਜਨਾਲਾ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ, ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨਾ ਪੁਲਿਸ ਦੀ ਮੁੱਖ ਤਰਜੀਹ ਹੈ ਅਤੇ ਇਸ ਲਈ ਸ਼ਹਿਰ ਵਿਚ ਲੋੜ ਅਨੁਸਾਰ ਨਾਕਾਬੰਦੀ ਤੇ ਚੈਕਿੰਗ ਮੁਹਿੰਮ ਜਾਰੀ ਰੱਖੀ ਜਾਵੇਗੀ। ਉ ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਤਿਉਹਾਰਾਂ ਦੇ ਦਿਨਾਂ ਦੌਰਾਨ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਸੁਰੱਖਿਆ ਦਾ ਮਾਹੌਲ ਕਾਇਮ ਰੱਖਿਆ ਜਾ ਸਕਦਾ ਹੈ। ਇਸ ਮੌਕੇ ਸਬ-ਇੰਸ: ਅਜੇ ਕਸ਼ਯਪ, ਰਾਤਰੀ ਮੁਨਸ਼ੀ ਹਰਜਿੰਦਰ ਸਿੰਘ, ਮੁਹੱਬਤਪਾਲ ਸਿੰਘ, ਸਤਨਾਮ ਸਿੰਘ ਅਤੇ ਗਗਨਦੀਪ ਸਿੰਘ ਆਦਿ ਪੁਲਿਸ ਕਰਮਚਾਰੀ ਮੌਜੂਦ ਸਨ।