23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਿੰਡ ਚੈਨਪੁਰ ਵਿਖੇ ਸਾਲਾਨਾ ਜੋੜ ਮੇਲਾ ਤੇ ਕਬੱਡੀ ਸ਼ੋਅ ਮੈਚ 26 ਨੂੰ

ਰਾਮ ਤੀਰਥ, 22 ਅਕਤੂਬਰ (ਧਰਵਿੰਦਰ ਸਿੰਘ ਔਲਖ)-ਗੁਰਦੁਆਰਾ ਬਾਬਾ ਝੰਡਾ ਸ਼ਹੀਦ, ਪਿੰਡ ਚੈਨਪੁਰ, ਭਿੱਟੇਵੱਡ ਵਿਖੇ ਸ਼੍ਰੋਮਣੀ ਪੰਥ ਅਕਾਲੀ ਦਲ ਖਾਲਸਾ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਸ਼ੋਅ ਮੈਚ 26 ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਬਾਬਾ ਸੁਖਦੇਵ ਸਿੰਘ ਖਿਆਲੇ ਵਾਲਿਆਂ ਨੇ ਦੱਸਿਆ ਕਿ ਸਮਾਗਮ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜਥੇਦਾਰ ਬਾਬਾ ਤਰਲੋਕ ਸਿੰਘ ਖਿਆਲੇ ਵਾਲੇ ਅਤੇ ਬਾਬਾ ਸਰਵਣ ਸਿੰਘ ਖਿਆਲੇ ਵਾਲੇ ਸੰਗਤਾਂ ਨੂੰ ਗੁਰਬਾਣੀ ਦੀ ਕਥਾ-ਵਿਚਾਰ ਨਾਲ ਨਿਹਾਲ ਕਰਨਗੇ।

Ad Position 21
No active advertisement
ਕਬੱਡੀ ਸ਼ੋਅ ਮੈਚ ਦੇ ਪ੍ਰਬੰਧਕ ਜਸਕਰਨ ਸਿੰਘ ਸੰਧੂ ਚੈਨਪੁਰ। 23-10-2026
ਰਾਮ ਤੀਰਥ, 22 ਅਕਤੂਬਰ (ਧਰਵਿੰਦਰ ਸਿੰਘ ਔਲਖ)-ਗੁਰਦੁਆਰਾ ਬਾਬਾ ਝੰਡਾ ਸ਼ਹੀਦ, ਪਿੰਡ ਚੈਨਪੁਰ, ਭਿੱਟੇਵੱਡ ਵਿਖੇ ਸ਼੍ਰੋਮਣੀ ਪੰਥ ਅਕਾਲੀ ਦਲ ਖਾਲਸਾ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਸ਼ੋਅ ਮੈਚ 26 ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਬਾਬਾ ਸੁਖਦੇਵ ਸਿੰਘ ਖਿਆਲੇ ਵਾਲਿਆਂ ਨੇ ਦੱਸਿਆ ਕਿ ਸਮਾਗਮ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜਥੇਦਾਰ ਬਾਬਾ ਤਰਲੋਕ ਸਿੰਘ ਖਿਆਲੇ ਵਾਲੇ ਅਤੇ ਬਾਬਾ ਸਰਵਣ ਸਿੰਘ ਖਿਆਲੇ ਵਾਲੇ ਸੰਗਤਾਂ ਨੂੰ ਗੁਰਬਾਣੀ ਦੀ ਕਥਾ-ਵਿਚਾਰ ਨਾਲ ਨਿਹਾਲ ਕਰਨਗੇ। ਇਸ ਉਪਰੰਤ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਢਾਡੀ ਭਾਈ ਬਲਬੀਰ ਸਿੰਘ ਪਾਰਸ ਦਾ ਢਾਡੀ ਜਥਾ ਸਿੱਖ ਇਤਿਹਾਸ ਦੀਆਂ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜੇਗਾ। ਕਬੱਡੀ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਜਸਕਰਨ ਸਿੰਘ ਸੰਧੂ ਚੈਨਪੁਰ ਅਤੇ ਦਲਜੀਤ ਸਿੰਘ ਸਿੱਧੂ ਬਲੱਗਣ ਨੇ ਦੱਸਿਆ ਕਿ ਸ਼ਾਮ ਸਮੇਂ ਬਾਬਾ ਬਿਧੀ ਚੰਦ ਕਬੱਡੀ ਕਲੱਬ ਫਰੰਦੀਪੁਰ ਅਤੇ ਬਾਬਾ ਆਤਮਾ ਸਿੰਘ ਜੀ ਕਬੱਡੀ ਕਲੱਬ ਘਰਿਆਲਾ ਦੀਆਂ ਟੀਮਾਂ ਵਿਚਕਾਰ ਦਿਲਚਸਪ ਸ਼ੋਅ ਮੈਚ ਕਰਵਾਇਆ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਤਿਹਾਸਿਕ ਕਸਬਾ ਰਮਦਾਸ ’ਚ ਸਜਾਇਆ ਅਲੌਕਿਕ ਨਗਰ ਕੀਰ... ਅਗਲੀ ਖ਼ਬਰ ਮਜ਼ਦੂਰਾਂ, ਕਿਸਾਨਾਂ ਤੇ ਨੌਜਵਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ – ਕਾਮਰੇਡ ਨਿਰਮਲ ਛੱਜਲਵੱਡੀ
Ad Position 24