ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਏ
ਅੰਮ੍ਰਿਤਸਰ, 23 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਨਗਰ ਨਿਗਮ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੀਆਂ ਡਿਉਟੀਆਂ ਲਗਾਈਆਂ ਗਈਆਂ ਹਨ। ਅਜਿਹੇ ਵਿਚ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ ’ਤੇ ਅਮਲ ਕਰਦੇ ਹੋਏ ਨਿਗਮ ਦੇ ਅਸਟੇਟ ਵਿਭਾਗ ਵਲੋਂ ਸੈਕਟਰੀ ਕਮ ਅਸਟੇਟ ਅਫ਼ਸਰ ਸ਼ੁਸਾਂਤ ਭਾਟੀਆ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵੱਖ-ਵੱਖ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ।
ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਵੱਖ-ਵੱਖ ਰਸਤਿਆ ਤੋਂ ਨਾਜਾਇਜ਼ ਕਬਜ਼ੇ ਹਟਾਉਂਦੇ ਹੋਏ ਨਗਰ ਨਿਗਮ ਦੇ ਮੁਲਾਜ਼ਮ। ਤਸਵੀਰਾਂ: ਹਰਜੀਤ ਸਿੰਘ
24-10-2026