24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਧਾਇਕ ਡਾ. ਅਜੇ ਗੁਪਤਾ ਨੇ ਵਿਧਾਨ ਸਭਾ ’ਚ ਚੁੱਕਿਆ ਕੈਰੋ ਮਾਰਕੀਟ ਪਾਰਕਿੰਗ ਸਟੈਂਡ ਪ੍ਰੋਜੈਕਟ ਦਾ ਮੁੱਦਾ

ਅੰਮ੍ਰਿਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਪ੍ਰਸ਼ਨ ਕਾਲ ਦੌਰਾਨ ਹਾਲ ਬਾਜ਼ਾਰ ਵਿਚ ਸਥਿਤ ਕੈਰੋ ਮਾਰਕੀਟ ਆਧੁਨਿਕ ਬਹੁ-ਮੰਜ਼ਿਲਾ ਪਾਰਕਿੰਗ ਸਟੈਂਡ ਦਾ ਮੁੱਦਾ ਚੁੱਕਿਆ।

Ad Position 21
No active advertisement
ਅਜੀਤ ਡੈਸਕ 24-10-2026
ਅੰਮ੍ਰਿਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਪ੍ਰਸ਼ਨ ਕਾਲ ਦੌਰਾਨ ਹਾਲ ਬਾਜ਼ਾਰ ਵਿਚ ਸਥਿਤ ਕੈਰੋ ਮਾਰਕੀਟ ਆਧੁਨਿਕ ਬਹੁ-ਮੰਜ਼ਿਲਾ ਪਾਰਕਿੰਗ ਸਟੈਂਡ ਦਾ ਮੁੱਦਾ ਚੁੱਕਿਆ। ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ਇਹ ਪ੍ਰੋਜੈਕਟ ਅਪ੍ਰੈਲ 2023 ਵਿਚ ਸ਼ੁਰੂ ਕੀਤਾ ਗਿਆ ਸੀ ਅਤੇ 21 ਮਹੀਨਿਆਂ ਦੇ ਅੰਦਰ ਪੂਰਾ ਹੋਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ।ਹਾਲਾਂਕਿ, ਇਸ ਲੰਬੀ ਦੇਰੀ ਤੋਂ ਬਾਅਦ ਵੀ ਇਹ ਪ੍ਰੋਜੈਕਟ ਅਜੇ ਪੂਰਾ ਨਹੀਂ ਹੋਇਆ ਹੈ। ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ਕੈਬਨਿਟ ਮੰਤਰੀ ਬੈਂਸ ਇਹ ਸਪੱਸ਼ਟ ਕਰਨਗੇ ਕਿ ਜੇਕਰ ਇਹ ਪ੍ਰੋਜੈਕਟ 15 ਦਸੰਬਰ ਤੱਕ ਪੂਰਾ ਨਹੀਂ ਹੁੰਦਾ ਹੈ, ਤਾਂ ਠੇਕੇਦਾਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ? ਇਸ ਦਾ ਜਵਾਬ ਦਿੰਦੇ ਹੋਏ, ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਪ੍ਰੋਜੈਕਟ 15 ਦਸੰਬਰ ਤੱਕ ਪੂਰਾ ਨਹੀਂ ਹੁੰਦਾ ਹੈ, ਤਾਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਹਰ ਹਫ਼ਤੇ ਨਿੱਜੀ ਤੌਰ ’ਤੇ ਪ੍ਰੋਜੈਕਟ ਦੀ ਸਮੀਖਿਆ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਸਾਲਾਨਾ ਸਮਾਰੋਹ ‘ਝਰੋਖਾ-ਏ-ਹਿੰਦ’ ਦਾ ਸ਼ਾਨਦਾਰ ਜਸ਼ਨ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ ਗੁਰਪੁਰਬ ਸੰਬੰਧੀ ਸਮਾਗਮ ਅੰਮ੍ਰਿਤਸਰ ਹਵਾਈ ਅੱਡੇ ਦੇ ਵੱਖ-ਵੱਖ ਵਿਭਾਗਾਂ ਦੇ...
Ad Position 24