ਡੀ. ਏ. ਵੀ. ਪਬਲਿਕ ਸਕੂਲ ਵਿਖੇ ਸਾਲਾਨਾ ਸਮਾਰੋਹ ‘ਝਰੋਖਾ-ਏ-ਹਿੰਦ’ ਦਾ ਸ਼ਾਨਦਾਰ ਜਸ਼ਨ
ਅੰਮ੍ਰਿਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ.
ਅੰਮ੍ਰਿਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਪਬਲਿਕ ਸਕੂਲ ਅੰਮ੍ਰਿਤਸਰ ਦੇ ਪਲੇਅਪੈਨ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਾਲਾਨਾ ਸਮਾਗਮ ‘ਝਰੋਖਾ-ਏ-ਹਿੰਦ’ ਪੇਸ਼ ਕੀਤਾ। ਇਹ ਸਮਾਗਮ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਅਨੇਕਤਾ ‘ਚ ਏਕਤਾ ਦੀ ਭਾਵਨਾ ਨੂੰ ਸਮਰਪਿਤ ਸੀ। ਇਸ ਮੌਕੇ ਮਨਮੋਹਕ ਨ੍ਰਿਤ ਪੇਸ਼ਕਾਰੀਆਂ, ਰਵਾਇਤੀ ਪਹਿਰਾਵਿਆਂ ਅਤੇ ਲੋਕ-ਸੰਗੀਤ ਦੀਆਂ ਤਾਲਾਂ ਰਾਹੀਂ ਵਿਦਿਆਰਥੀਆਂ ਨੇ ਭਾਰਤ ਦੀ ਸੱਭਿਆਚਾਰਕ ਵਿਭਿੰਨਤਾ ਨੂੰ ਬਾਖ਼ੂਬੀ ਪੇਸ਼ ਕੀਤਾ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤ ਦੀ ਵਿਭਿੰਨ ਸੱਭਿਆਚਾਰਕ ਵਿਰਾਸਤ ਤੋਂ ਜਾਣੂੰ ਕਰਵਾਉਣਾ, ਵੱਖ-ਵੱਖ ਪਰੰਪਰਾਵਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਅੰਦਰ ਰਾਸ਼ਟਰੀ ਮਾਣ ਦੀ ਭਾਵਨਾ ਜਗਾਉਣਾ ਸੀ। ਸਵੇਰ ਦੇ ਸਮਾਗਮ ਦੇ ਮੁੱਖ ਮਹਿਮਾਨ ਨਿਰਦੇਸ਼ਕ ਅਤੇ ਫ਼ਿਲਮ ਨਿਰਮਾਤਾ ਅਨੁਜ ਰਾਵਰਾ ਸਨ। ਦੁਪਹਿਰ ਦੇ ਸਮਾਗਮ ਦੀ ਮੁੱਖ ਮਹਿਮਾਨ ਡਾ. ਜਸਪ੍ਰੀਤ ਕੋਹਲੀ ਸੋਬਤੀ ਸਨ। ਉਨ੍ਹਾਂ ਨੇ ਇਸੇ ਸਕੂਲ ਦੀ ਵਿਦਿਆਰਥਣ ਤੋਂ ਇਕ ਸਫ਼ਲ ਪੇਸ਼ੇਵਰ ਬਣਨ ਤੱਕ ਦੇ ਆਪਣੇ ਸਫ਼ਰ ਨੂੰ ਸਾਂਝਾ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਪ ‘ਚ ਵਿਸ਼ਵਾਸ ਰੱਖਣ, ਮਿਹਨਤ ਕਰਨ, ਅਸਫ਼ਲਤਾਵਾਂ ਤੋਂ ਸਿੱਖਣ ਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ। ਸ਼ਾਮ ਦੇ ਸਮਾਗਮ ਦੇ ਮੁੱਖ ਮਹਿਮਾਨ ਸਕੂਲ ਦੇ ਸਾਬਕਾ ਵਿਦਿਆਰਥੀ ਡਾ. ਰੋਹਨ ਗੁਪਤਾ ਸਨ। ਉਨ੍ਹਾਂ ਨੇ ਕੈਂਟ ਇੰਚਾਰਜ ਅਨੁਰਾਧਾ ਗਰੋਵਰ ਅਤੇ ਉਨ੍ਹਾਂ ਦੀ ਸਮਰਪਿਤ ਅਧਿਆਪਕ ਟੀਮ ਤੇ ਸਹਾਇਕ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਪ੍ਰਭਜੋਤ ਸਿੰਘ ਵਿਰਕ (ਡੀ.ਸੀ.ਪੀ. ਇਨਵੈਸਟੀਗੇਸ਼ਨ, ਅੰਮ੍ਰਿਤਸਰ), ਡਾ. ਰਿਚਾ ਅਗਨੀਹੋਤਰੀ (ਏ.ਆਈ.ਜੀ./ਕ੍ਰਾਈਮ, ਅੰਮ੍ਰਿਤਸਰ ਜ਼ੋਨ), ਸ਼ਮਾ ਸ਼ਰਮਾ, ਡਾ. ਅਮਨਦੀਪ, ਡਾ. ਮਨਚੰਦਾ, ਐਲ.ਐਮ.ਸੀ. ਦੇ ਮੈਂਬਰ ਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਸਨ।