24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ) ਗੁਰੂ ਨਗਰੀ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਨਗਰ ਕੀਰਤਨ ’ਚ ਸ਼ਾਮਿਲ ਹੋਣ ਲਈ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ, ਨਗਰ ਨਿਗਮ ਦੇ ਕਮਿਸ਼ਨ ਬਿਕਰਮਜੀਤ ਸਿੰਘ ਸ਼ੇਰਗਿੱਲ, ਡੀ. ਸੀ.

Ad Position 21
No active advertisement
ਡੀ. ਸੀ. ਪੀ. ਰਵਿੰਦਰਪਾਲ ਸਿੰਘ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸੱਦਾ ਪੱਤਰ ਦਿੰਦੇ ਹੋਏ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਤੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਤਸਵੀਰਾਂ : ਹਰਜੀਤ ਸਿੰਘ 24-10-2026
ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ) ਗੁਰੂ ਨਗਰੀ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਨਗਰ ਕੀਰਤਨ ’ਚ ਸ਼ਾਮਿਲ ਹੋਣ ਲਈ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ, ਨਗਰ ਨਿਗਮ ਦੇ ਕਮਿਸ਼ਨ ਬਿਕਰਮਜੀਤ ਸਿੰਘ ਸ਼ੇਰਗਿੱਲ, ਡੀ. ਸੀ. ਪੀ. ਰਵਿੰਦਰਪਾਲ ਸਿੰਘ ਨੂੰ ਸੱਦਾ ਪੱਤਰ ਦਿੱਤਾ ਗਿਆ। ਸੱਦਾ ਪੱਤਰ ਦੇਣ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ ਸਮੇਤ ਹੋਰ ਮੌਜੂਦ ਸਨ। ਇਸ ਮੌਕੇ ਜਨਰਲ ਮੈਨੇਜਰ ਮੇਜਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸਮੁੱਚੀ ਸਿੱਖ ਸੰਗਤ ਲਈ ਬੇਹੱਦ ਪਵਿੱਤਰ ਅਤੇ ਮਹੱਤਵਪੂਰਨ ਦਿਹਾੜਾ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਗੀਆਂ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ। ਇਸ ਮੌਕੇ ਐੱਸ. ਐੱਸ. ਪੀ. ਵਿਜੀਲੈਂਸ ਸ. ਹਰਪ੍ਰੀਤ ਸਿੰਘ ਮੰਡੇ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ. ਜੇਇੰਦਰ ਸਿੰਘ, ਡੀ. ਸੀ. ਪੀ. ਜੁਗਰਾਜ ਸਿੰਘ, ਐੱਸ. ਪੀ. ਹਰਪਾਲ ਸਿੰਘ ਰੰਧਾਵਾ, ਐ ੱਸ. ਪੀ. ਟ੍ਰੈਫਿਕ ਅਮਨਦੀਪ ਕੌਰ, ਏਡੀਸੀ ਪਲਵੀ ਮਿਸ਼ਰਾ, ਗੁਰਮੰਦਰ ਸਿੰਘ, ਅਨਾਇਤ ਗੁਪਤਾ, ਅਲਕਾ ਕਾਲੀਆ, ਰੁਪਿੰਦਰਪਾਲ ਸਿੰਘ, ਮਨਬੀਰ ਸਿੰਘ ਢਿੱਲੋਂ, ਨਵਕੀਰਤਨ ਸਿੰਘ ਰੰਧਾਵਾ ਸਮੇਤ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੱਧਮ ਰਫ਼ਤਾਰ ’ਚ ਹੋ ਰਿਹਾ ਘਿਉ ਮੰਡੀ ਸੜਕ ਦੇ ਸੁੰਦਰੀਕਰਨ ਦਾ ਕੰਮ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਸਾਲਾਨਾ ਸਮਾਰੋਹ ‘ਝਰੋਖਾ-ਏ-ਹਿੰਦ’ ਦਾ ਸ਼ਾਨਦਾਰ ਜਸ਼ਨ
Ad Position 24