23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਖ਼ਾਲਸਾ ਕਾਲਜ ਇੰਜੀਨੀਅਰਿੰਗ ਨੇ ਜ਼ੋਨਲ ਯੁਵਕ ਮੇਲੇ-2026 ’ਚ ਪਹਿਲੀ ਰਨਰਜ਼ਅੱਪ ਟਰਾਫ਼ੀ ਜਿੱਤੀ

ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ )- ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਨੇ ਆਈ. ਕੇ.

Ad Position 21
No active advertisement
ਅਜੀਤ ਡੈਸਕ 24-10-2026
ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ )- ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਨੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ. ਕੇ. ਜੀ. ਪੀ. ਟੀ. ਯੂ.) ਵਲੋਂ ਕਰਵਾਏ ਗਏ ਜ਼ੋਨਲ ਯੁਵਕ ਮੇਲੇ 2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਰਨਰਜ਼-ਅੱਪ ਦੀ ਟਰਾਫ਼ੀ ਜਿੱਤ ਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਸਿਰਜਣਾਤਮਕਤਾ ਅਤੇ ਸੱਭਿਆਚਾਰਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਨੇ ਵਧਾਈ ਦਿੰਦਿਆਂ ਮਾਣ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ ਨੇ ਸਾਹਿਤਕ, ਲਲਿਤ ਕਲਾ, ਸੰਗੀਤ ਅਤੇ ਨਾਟਕ ਮੁਕਾਬਲਿਆਂ ’ਚ ਆਪਣੀ ਕਲਾ ਦੇ ਜੌਹਰ ਦਿਖਾਉਂਦਿਆਂ ਕੁਲ 20 ਸਥਾਨ ਹਾਸਿਲ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚ ਤਿੰਨ ਪਹਿਲੇ, ਗਿਆਰਾਂ ਦੂਜੇ ਅਤੇ ਛੇ ਤੀਜੇ ਸਥਾਨ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਉਕਤ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਲਗਨ, ਕਲਾਤਮਕ ਯੋਗਤਾ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਪ੍ਰਤੀ ਉਨ੍ਹਾਂ ਦੇ ਪਿਆਰ ਨੂੰ ਦਰਸਾਉਂਦੀ ਹੈ। ਇਸ ਮੌਕੇ ਡਾ. ਬਾਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਕਾਲਜ ਦੇ ਵਿਦਿਆਰਥੀਆਂ ਨੇ ਲੇਖ ਲਿਖਣ, ਮਹਿੰਦੀ ਅਤੇ ਪੋਸਟਰ ਮੇਕਿੰਗ ਦੇ ਮੁਕਾਬਲਿਆਂ ’ਚ ਪਹਿਲੇ ਸਥਾਨ ਪ੍ਰਾਪਤ ਕੀਤੇ। ਇਸੇ ਤਰ੍ਹਾਂ ਗ਼ਜ਼ਲ, ਸ਼ਾਸਤਰੀ ਗਾਇਨ, ਗੈਰ-ਤਾਲਵਾਦਕ ਸਾਜ਼ (ਰਬਾਬ), ਮਾਈਮ, ਮਿੱਟੀ ਦੇ ਮਾਡਲ ਬਣਾਉਣ, ਕੋਲਾਜ ਬਣਾਉਣ, ਲੋਕ ਗੀਤ, ਵਾਰ, ਬਹਿਸ, ਨਾਟਕ ਅਤੇ ਗਿੱਧੇ ਦੇ ਮੁਕਾਬਲਿਆਂ ’ਚ ਦੂਜੇ ਸਥਾਨ ਹਾਸਿਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਤਾਲਵਾਦਕ ਸਾਜ਼ (ਤਬਲਾ), ਸਕਿੱਟ, ਮਿਮਿਕਰੀ, ਸ਼ਬਦ ਗਾਇਨ, ਪੱਛਮੀ ਸੋਲੋ ਗਾਇਨ ਅਤੇ ਪੱਛਮੀ ਸਮੂਹ ਗਾਇਨ ਦੇ ਮੁਕਾਬਲਿਆਂ ’ਚ ਤੀਜੇ ਸਥਾਨ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਟਰਾਫ਼ੀ ਕਾਲਜ ਦੀ ਉਸ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ, ਸਿਰਜਣਾਤਮਕਤਾ ਅਤੇ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਪਛਾਣਨ, ਆਤਮ-ਵਿਸ਼ਵਾਸ ਵਧਾਉਣ, ਟੀਮ ਭਾਵਨਾ ਮਜ਼ਬੂਤ ਕਰਨ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਇਸ ਮੌਕੇ ਉਨ੍ਹਾਂ ਉਕਤ ਸਫ਼ਲਤਾ ’ਚ ਯੋਗਦਾਨ ਪਾਉਣ ਵਾਲੇ ਸਮੂਹ ਵਿਦਿਆਰਥੀਆਂ, ਫੈਕਲਟੀ ਕੋਆਰਡੀਨੇਟਰਾਂ ਅਤੇ ਮਾਰਗਦਰਸ਼ਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਸੰਬੰਧੀ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਸਹਿ-ਅਕਾਦਮਿਕ ਗਤੀਵਿਧੀਆਂ ’ਚ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਨਿਰੰਤਰ ਸਫ਼ਲਤਾ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਪਰੋਕਤ ਜ਼ੋਨਲ ਯੁਵਕ ਮੇਲੇ ’ਚ ਪਹਿਲੇ ਰਨਰਜ਼-ਅੱਪ ਦੀ ਟਰਾਫ਼ੀ ਜਿੱਤਣਾ ਕਾਲਜ ਲਈ ਮਹੱਤਵਪੂਰਨ ਪ੍ਰਾਪਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 2 ਨਵੰਬਰ ਤੋਂ ਅਗਲੀ ਖ਼ਬਰ ਮੱਧਮ ਰਫ਼ਤਾਰ ’ਚ ਹੋ ਰਿਹਾ ਘਿਉ ਮੰਡੀ ਸੜਕ ਦੇ ਸੁੰਦਰੀਕਰਨ ਦਾ ਕੰਮ
Ad Position 24