ਸੰਤ ਮਾਈਕਲ ਕੈਥੋਲਿਕ ਚਰਚ ਅਜਨਾਲਾ ਵਿਖੇ ਕਰਵਾਏ ਮਿਸ਼ਨ ਮੇਲੇ ਵਿਚ ਅਮਨਦੀਪ ਕੌਰ ਧਾਲੀਵਾਲ ਨੇ ਕੀਤੀ ਸ਼ਿਰਕਤ
ਅਜਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੰਤ ਮਾਈਕਲ ਕੈਥੋਲਿਕ ਚਰਚ ਅਜਨਾਲਾ ਵਿਖੇ ਫਾਦਰ ਐਨਥੋਨੀ ਤੁਰਤੀ ਦੀ ਅਗਵਾਈ ਹੇਠ ਵਿਸ਼ਾਲ ਮਿਸ਼ਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਦੀ ਧੀ ਅਮਨਦੀਪ ਕੌਰ ਧਾਲੀਵਾਲ ਜ਼ਿਲ੍ਹਾ ਕੋਆਰਡੀਨੇਟਰ ‘ਆਪ’ ਸਿੱਖਿਆ ਵਿੰਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅਜਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੰਤ ਮਾਈਕਲ ਕੈਥੋਲਿਕ ਚਰਚ ਅਜਨਾਲਾ ਵਿਖੇ ਫਾਦਰ ਐਨਥੋਨੀ ਤੁਰਤੀ ਦੀ ਅਗਵਾਈ ਹੇਠ ਵਿਸ਼ਾਲ ਮਿਸ਼ਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਦੀ ਧੀ ਅਮਨਦੀਪ ਕੌਰ ਧਾਲੀਵਾਲ ਜ਼ਿਲ੍ਹਾ ਕੋਆਰਡੀਨੇਟਰ ‘ਆਪ’ ਸਿੱਖਿਆ ਵਿੰਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਸੇਵਾ ਹੈ । ਇਸ ਮੌਕੇ ਉਨ੍ਹਾਂ ਨੇ ਮਿਸ਼ਨ ਮੇਲੇ ਦੇ ਆਯੋਜਨ ਲਈ ਫਾਦਰ ਐਨਥੋਨੀ ਤੁਰਤੀ ਅਤੇ ਚਰਚ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਫਾਦਰ ਐਨਥੋਨੀ ਤੁਰਤੀ ਵਲੋਂ ਅਮਨਦੀਪ ਕੌਰ ਧਾਲੀਵਾਲ ਨੂੰ ਯਾਦਗਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਅਜਨਾਲਾ ਸ਼ਹਿਰੀ ਦੇ ਪ੍ਰਧਾਨ ਅਮਿਤ ਔਲ, ਫਾਦਰ ਸਿਬੀ, ਪ੍ਰਿੰਸੀਪਲ ਸਿਸਟਰ ਜੌਲੀ, ਸਾਬਕਾ ਕੌਂਸਲਰ ਰਾਜਬੀਰ ਕੌਰ ਚਾਹਲ, ਬੀਬੀ ਗੁਰਦੀਪ ਕੌਰ ਅਜਨਾਲਾ, ਚੇਅਰਮੈਨ ਜਾਰਜ ਮਸੀਹ ਕੜਿਆਲ, ਅਵਿਨਾਸ਼ ਮਸੀਹ, ਦਿਲਬਾਗ ਸਿੰਘ ਘੁੱਲੀ, ਬਾਊ ਲੱਖਾ ਮਸੀਹ, ਬਾਊ ਰੂਪਾ ਮਸੀਹ, ਬਾਊ ਪ੍ਰਕਾਸ਼ ਮਸੀਹ ਆਦਿ ਹਾਜ਼ਰ ਸਨ।