25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵਿਧਾਇਕ ਧਾਲੀਵਾਲ ਦਾ ਦਾਅਵਾ, ਪੰਜਾਬ ’ਚ ਮੁੜ ਬਣੇਗੀ ‘ਆਪ’ ਦੀ ਸਰਕਾਰ

ਅਜਨਾਲਾ,24 ਅਕਤੂਬਰ ( ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣੇਗੀ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪਹਿਲਾਂ ਨਾਲੋਂ ਵੀ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਨੇ ਇੱਕ ਸਰਵੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵਿਚ ਆਮ ਆਦਮੀ ਪਾਰਟੀ ਨੂੰ 80 ਤੋਂ ਵੱਧ ਸੀਟਾਂ ਮਿਲਣ ਦਾ ਅਨੁਮਾਨ ਲਗਾਇਆ ਗਿਆ ਹੈ, ਜਦਕਿ ਕਾਂਗਰਸ ਨੂੰ 10 ਤੋਂ 15 ਸੀਟਾਂ ਅਤੇ ਹੋਰਨਾਂ ਪਾਰਟੀਆਂ ਨੂੰ 2 ਤੋਂ 4 ਸੀਟਾਂ ਮਿਲਣ ਦੀ ਸੰਭਾਵਨਾ ਦੱਸੀ ਗਈ ਹੈ।

Ad Position 21
No active advertisement
‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਅਜਨਾਲਾ ਦੇ ਵਾਰਡ ਨੰਬਰ-1 ਵਿਚ ਘਰ-ਘਰ ਪਹੁੰਚੇ ਵਿਧਾਇਕ ਧਾਲੀਵਾਲ 25-10-2026
ਅਜਨਾਲਾ,24 ਅਕਤੂਬਰ ( ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣੇਗੀ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪਹਿਲਾਂ ਨਾਲੋਂ ਵੀ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਨੇ ਇੱਕ ਸਰਵੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵਿਚ ਆਮ ਆਦਮੀ ਪਾਰਟੀ ਨੂੰ 80 ਤੋਂ ਵੱਧ ਸੀਟਾਂ ਮਿਲਣ ਦਾ ਅਨੁਮਾਨ ਲਗਾਇਆ ਗਿਆ ਹੈ, ਜਦਕਿ ਕਾਂਗਰਸ ਨੂੰ 10 ਤੋਂ 15 ਸੀਟਾਂ ਅਤੇ ਹੋਰਨਾਂ ਪਾਰਟੀਆਂ ਨੂੰ 2 ਤੋਂ 4 ਸੀਟਾਂ ਮਿਲਣ ਦੀ ਸੰਭਾਵਨਾ ਦੱਸੀ ਗਈ ਹੈ। ਵਿਧਾਇਕ ਧਾਲੀਵਾਲ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਅਜਨਾਲਾ ਸ਼ਹਿਰ ਦੇ ਵਾਰਡ ਨੰਬਰ 1 ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਉਨ੍ਹਾਂ ਰਾਹੀਂ ਪਰਿਵਾਰਾਂ ਨੂੰ ਮਿਲ ਰਹੇ ਲਾਭਾਂ ਬਾਰੇ ਜਾਣਕਾਰੀ ਦੇ ਰਹੇ ਸਨ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਚੇਅਰਮੈਨ ਰਮੇਸ਼ ਮਹਾਜਨ, ਸ਼ਿਵਦੀਪ ਸਿੰਘ ਚਾਹਲ, ਦਿਲਬਾਗ ਸਿੰਘ ਘੁੱਲੀ ਅਤੇ ਅਵਿਨਾਸ਼ ਮਸੀਹ ਆਦਿ ਹਾਜ਼ਰ ਸਨ I
Ad Position 22
No active advertisement
ਪਿਛਲੀ ਖ਼ਬਰ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ 9 ਪਿੰਡਾਂ ਦੇ ਲਾਭਪਾਤਰੀਆਂ ਨੂੰ ਸੌਂਪੇ ਮਾਲਕੀ ਕਾਰਡ ਵੰਡੇ ਅਗਲੀ ਖ਼ਬਰ ਆਨੰਦ ਕਾਲਜ ਵਲੋਂ ਨਵੇਂ ਸੈਸ਼ਨ ’ਚ ਆਈਆਂ ਵਿਦਿਆਰਥਣਾਂ ਨੂੰ ਮਿਲਣਗੀਆਂ ਬਣਦੀਆਂ ਸਹੂਲਤਾਂ – ਡਾਇਰੈਕਟਰ ਸੂਰੀਆ ਪ੍ਰਕਾਸ਼ ਆਨ...
Ad Position 24