ਮਾਨ ਸਰਕਾਰ ਦੀਆਂ ਸਹੂਲਤਾਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਾਂਗੇ- ਸਰਪੰਚ ਸੁਖਵਿੰਦਰ ਸਿੰਘ ਸ਼ਾਹ
ਟਾਂਗਰਾ, 24 ਅਕਤੂਬਰ (ਹਰਜਿੰਦਰ ਸਿੰਘ ਕਲੇਰ)— ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਾਨ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਅਟਾਰੀ ਦੇ ਹਰੇਕ ਪਿੰਡ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਬਲਾਕ ਪ੍ਰਧਾਨ ਅਤੇ ਸਰਪੰਚ ਸੁਖਵਿੰਦਰ ਸਿੰਘ ਸ਼ਾਹ ਨੇ ਪਿੰਡ ਰਾਣਾ ਕਾਲਾ ਵਿਖੇ ‘ਆਪ’ ਵਰਕਰਾਂ ਨਾਲ ਮੀਟਿੰਗ ਦੌਰਾਨ ਕੀਤਾ।
ਪ
ਪਿੰਡ ਰਾਣਾ ਕਾਲਾ ਵਿਖੇ ‘ਆਪ’ ਵਰਕਰਾਂ ਨਾਲ ‘ਮਾਨ ਮੁਨਾਫ਼ੇ’ ਮੁਹਿੰਮ ਸਬੰਧੀ ਕੀਤਾ ਵਿਚਾਰ-ਵਟਾਂਦਰਾ
25-10-2026
ਟਾਂਗਰਾ, 24 ਅਕਤੂਬਰ (ਹਰਜਿੰਦਰ ਸਿੰਘ ਕਲੇਰ)— ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਾਨ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਅਟਾਰੀ ਦੇ ਹਰੇਕ ਪਿੰਡ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਬਲਾਕ ਪ੍ਰਧਾਨ ਅਤੇ ਸਰਪੰਚ ਸੁਖਵਿੰਦਰ ਸਿੰਘ ਸ਼ਾਹ ਨੇ ਪਿੰਡ ਰਾਣਾ ਕਾਲਾ ਵਿਖੇ ‘ਆਪ’ ਵਰਕਰਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਸਹੂਲਤਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣਗੇ, ਤਾਂ ਜੋ ਲੋਕ ਸਰਕਾਰ ਵਲੋਂ ਕੀਤੇ ਕੰਮਾਂ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਹਲਕਿਆਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸੁਖਵਿੰਦਰ ਸਿੰਘ ਸ਼ਾਹ ਨੇ ਕਿਹਾ ਕਿ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਲਈ ਲਾਹੇਵੰਦ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਵਾਸੀਆਂ ਲਈ ਅਜਿਹੇ ਕੰਮ ਕਰ ਰਹੀ ਹੈ, ਜਿਨ੍ਹਾਂ ਕਾਰਨ ਵਿਰੋਧੀ ਪਾਰਟੀਆਂ ਕੋਲ ਕੋਈ ਚੋਣ ਮੁੱਦਾ ਨਹੀਂ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਅਟਾਰੀ ਵਿਚ ਕਰਵਾਏ ਜਾ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਸਹਾਈ ਹੋਣਗੇ। ਇਸ ਮੌਕੇ ਡਾਕਟਰ ਬਲਜੀਤ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।