ਖੇਤੀਬਾੜੀ ਵਿਭਾਗ ਤਰਸਿੱਕਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਗਰੂਕ
ਤਰਸਿੱਕਾ, 24 ਅਕਤੂਬਰ (ਅਤਰ ਸਿੰਘ ਤਰਸਿੱਕਾ)-ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੁਸਾਂਝ ਜੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਤਰਸਿੱਕਾ ਵਲੋਂ ਵੱਖ-ਵੱਖ ਸਕੂਲਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ।
ਤਰਸਿੱਕਾ, 24 ਅਕਤੂਬਰ (ਅਤਰ ਸਿੰਘ ਤਰਸਿੱਕਾ)-ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੁਸਾਂਝ ਜੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਤਰਸਿੱਕਾ ਵਲੋਂ ਵੱਖ-ਵੱਖ ਸਕੂਲਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ। ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਸੈਦੋਲੇਲ ਵਿਖੇ ਪਰਾਲੀ ਜਾਗਰੂਕਤਾ ਸੰਬੰਧੀ ਪੋਸਟਰ ਮੁਕਾਬਲਾ ਕਰਵਾਇਆ ਗਿਆਂ। ਜਿਸ ਵਿਚ ਡਾ. ਰਮਿੰਦਰ ਕੌਰ ਕੇ ਵੀ ਕੇ ਕ੍ਰਿਸ਼ੀ ਵਿਗਿਆਨੀ, ਖੇਤੀਬਾੜੀ ਵਿਕਾਸ ਅਫ਼ਸਰ ਤਰਸਿੱਕਾ ਸਤਵਿੰਦਰਬੀਰ ਸਿੰਘ, ਹਰਉਪਿੰਦਰਜੀਤ ਸਿੰਘ, ਸਕੂਲ ਹੈਡਮਿਸਟ੍ਰੈਸ ਮੈਡਮ ਵਿੰਮੀ ਭਾਟੀਆਂ ਜੀ, ਮੈਡਮ ਮਨਜੀਤ ਕੌਰ, ਮਨਦੀਪ ਕੌਰ ਨੇ ਸਕੂਲ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਪਰਾਲੀ ਸਾੜਨ ਨਾਲ ਹੋ ਰਹੇ ਨੁਕਸਾਨ ਬਾਰੇ ਜਾਗਰੂਕ ਕਰਵਾਇਆ। ਇਸ ਮੌਕੇ ਮੈਡਮ ਸਪਨਾ ਸ਼ਰਮਾ, ਅਮਨਦੀਪ ਕੌਰ, ਰਾਜਬੀਰ ਸਿੰਘ, ਹਰਜੀਤ ਸਿੰਘ, ਜੋਬਨਪ੍ਰੀਤ ਸਿੰਘ, ਰਾਜਬੀਰ ਕੌਰ, ਬੀ ਟੀ ਐਮ ਬਲਜਿੰਦਰ ਸਿੰਘ, ਅਮਰਜੀਤ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ ।