26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸੇਂਟ ਸੋਲਜਰ ਸਕੂਲ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ

ਜੰਡਿਆਲਾ ਗੁਰੂ, 25 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਵਿਸ਼ਵ ਭੋਜਨ ਦਿਵਸ-2026 ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਵੱਖ-ਵੱਖ ਦੇਸ਼ਾਂ ਅਤੇ ਖੇਤਰਾਂ ਦੇ ਪਕਵਾਨਾਂ ਦੀ ਪੇਸ਼ਕਾਰੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-10-2026
ਜੰਡਿਆਲਾ ਗੁਰੂ, 25 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਵਿਸ਼ਵ ਭੋਜਨ ਦਿਵਸ-2026 ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਵੱਖ-ਵੱਖ ਦੇਸ਼ਾਂ ਅਤੇ ਖੇਤਰਾਂ ਦੇ ਪਕਵਾਨਾਂ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਦਾ ਉਦੇਸ਼ ਬੱਚਿਆਂ ਨੂੰ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ, ਭੋਜਨ ਸੁਰੱਖਿਆ, ਭੋਜਨ ਦੀ ਮਹੱਤਤਾ ਅਤੇ ਵੱਖ-ਵੱਖ ਸੱਭਿਆਚਾਰਾਂ ਪ੍ਰਤੀ ਸਤਿਕਾਰ ਦੀ ਭਾਵਨਾ ਤੋਂ ਜਾਣੂੰ ਕਰਵਾਉਣਾ ਸੀ। ਸਮਾਗਮ ਵਿਚ ਗੁਰਦੁਆਰਾ ਬਾਬਾ ਹੁੰਦਲ ਜੀ ਦੇ ਮੁੱਖ ਸੇਵਾਦਾਰ ਬਾਬਾ ਪਰਮਾਨੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਬਾਬਾ ਜੀ ਨੇ ਵਿਦਿਆਰਥੀਆਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਸਿਮਰਤ ਪਾਲ ਸਿੰਘ ਬੇਦੀ, ਅਰਪਿਤ ਢੀਂਗਰਾ ਅਤੇ ਵਿਵੇਕ ਮਹਾਜਨ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਬੱਚਿਆਂ ਦੀਆਂ ਪੇਸ਼ਕਾਰੀਆਂ ਦਾ ਮੁਲਾਂਕਣ ਪ੍ਰਿੰ: ਸੰਦੀਪ ਸ਼ਰਮਾ, ਜਸਬੀਰ ਸਿੰਘ ਤੇ ਸ੍ਰਿਸ਼ਟੀ ਮੈਮ ਨੇ ਕੀਤਾ। ਸਕੂਲ ਦੇ ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ ਅਤੇ ਮਾਪਿਆਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ’ਚ ਆਪ ਨੂੰ ਝਟਕਾ-15 ਪਰਿਵਾਰ ਕਾਂਗਰਸ ’ਚ ਸ਼ਾਮਿਲ ਕਾਂਗਰਸ ਆਮ ਲੋਕਾਂ ਦੀ ਪਾਰਟੀ- ਸਿੰਗਲਾ ਅਗਲੀ ਖ਼ਬਰ ਜੀ. ਐਨ. ਡੀ. ਐੱਚ. ਵਿਖੇ ਪ੍ਰਾਈਵੇਟ ਐਂਬੂਲੈਂਸ ਚਾਲਕ ਮਰੀਜ਼ਾਂ ਕੋਲੋਂ ਮਨਮਰਜ਼ੀ ਦੀਆਂ ਕੀਮਤਾਂ ਕਰ ਰਹੇ ਵਸੂਲ ਹਸਪਤਾਲ ਪ...
Ad Position 24