ਅਜਨਾਲਾ ਦੀ ਵਾਰਡ ਨੰਬਰ 6 ਵਿਚ 2 ਦਰਜਨ ਤੋਂ ਵਧੇਰੇ ਪਰਿਵਾਰ ਕਾਂਗਰਸ ’ਚ ਹੋਏ ਸ਼ਾਮਿਲ
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 6 ਵਿਚ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਨੂੰ ਕਬੂਲਦਿਆਂ 2 ਦਰਜਨ ਤੋਂ ਵਧੇਰੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਦੇਰ ਸ਼ਾਮ ਕਰਵਾਏ ਸਮਾਗਮ ਵਿਚ ਉਚੇਚੇ ਤੌਰ ’ਤੇ ਪਹੁੰਚੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਬਿੱਟੂ ਮਿਸਤਰੀ, ਰਾਜਨ ਅਜਨਾਲਾ, ਰਵੀ ਅਜਨਾਲਾ, ਕਸ਼ਮੀਰ ਸਿੰਘ, ਮੰਨੂ, ਮੰਗਾ, ਕਾਲੂ, ਸੋਨੂ, ਸਾਹਿਬ ਸਿੰਘ, ਅਵੀ, ਲੱਕੀ, ਜੁਗਰਾਜ ਸਿੰਘ, ਗੁਰਲਾਲ ਸਿੰਘ, ਰਾਜੂ, ਪ੍ਰਿੰਸ, ਸਮੀਰ, ਰਾਹੁਲ, ਜੀਤਾ ਅਤੇ ਬਲਕਾਰ ਸਿੰਘ ਆਦਿ ਨੂੰ ਪਾਰਟੀ ਚਿੰਨ ਵਾਲੇ ਮਫਲਰ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿਚ ਭਾਈਵਾਲ ਹੋਣਗੇ ।
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 6 ਵਿਚ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਨੂੰ ਕਬੂਲਦਿਆਂ 2 ਦਰਜਨ ਤੋਂ ਵਧੇਰੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਦੇਰ ਸ਼ਾਮ ਕਰਵਾਏ ਸਮਾਗਮ ਵਿਚ ਉਚੇਚੇ ਤੌਰ ’ਤੇ ਪਹੁੰਚੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਬਿੱਟੂ ਮਿਸਤਰੀ, ਰਾਜਨ ਅਜਨਾਲਾ, ਰਵੀ ਅਜਨਾਲਾ, ਕਸ਼ਮੀਰ ਸਿੰਘ, ਮੰਨੂ, ਮੰਗਾ, ਕਾਲੂ, ਸੋਨੂ, ਸਾਹਿਬ ਸਿੰਘ, ਅਵੀ, ਲੱਕੀ, ਜੁਗਰਾਜ ਸਿੰਘ, ਗੁਰਲਾਲ ਸਿੰਘ, ਰਾਜੂ, ਪ੍ਰਿੰਸ, ਸਮੀਰ, ਰਾਹੁਲ, ਜੀਤਾ ਅਤੇ ਬਲਕਾਰ ਸਿੰਘ ਆਦਿ ਨੂੰ ਪਾਰਟੀ ਚਿੰਨ ਵਾਲੇ ਮਫਲਰ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿਚ ਭਾਈਵਾਲ ਹੋਣਗੇ । ਇਸ ਮੌਕੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਇਕ ਅਜਿਹੀ ਧਰਮ-ਨਿਰਪੱਖ ਪਾਰਟੀ ਹੈ, ਜੋ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਲਿਜਾਣ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਤੋਂ ਨਿਰਾਸ਼ ਹੋ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਵਿਚ ਕਿਸੇ ਵੀ ਵਰਕਰ ਨੂੰ ਸਿਰਫ਼ ਵਰਕਰ ਨਹੀਂ, ਸਗੋਂ ਪਰਿਵਾਰ ਦਾ ਮੈਂਬਰ ਸਮਝਿਆ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ, ਬਲਾਕ ਕਾਂਗਰਸ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ, ਲਖਬੀਰ ਸਿੰਘ ਕਾਲਾ ਸਿਰਸਾ, ਯੂਥ ਆਗੂ ਹਰਪਾਲ ਸਿੰਘ ਭਾਲੂ ਸੱਫੇਵਾਲੀਆ, ਯੂਥ ਕਾਂਗਰਸ ਪ੍ਰਧਾਨ ਸਰਬਜੋਤ ਸਿੰਘ ਮਾਹਲ, ਯੂਥ ਕਾਂਗਰਸ ਬਲਾਕ ਅਜਨਾਲਾ 1 ਦੇ ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ, ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ, ਗੁਰਮੀਤ ਚੰਦ ਸ਼ਰਮਾ, ਦਿਲਬਾਗ ਸਿੰਘ ਸਿਰਸਾ, ਠੇਕੇਦਾਰ ਅਸ਼ੋਕ ਮਸੀਹ, ਸੁਖਦੇਵ ਸਰੀਨ, ਬਲਵਿੰਦਰ ਸਿੰਘ, ਬਾਬਾ ਗੋਲਡੀ ਸ਼ਾਹ ਅਤੇ ਨਰਿੰਦਰ ਸਿੰਘ ਰੋਖੇ ਆਦਿ ਹਾਜ਼ਰ ਸਨ।