ਬਾਬਾ ਜਵੰਦ ਸਿੰਘ ਦੇ ਜੀਵਨ ਮੁਕਤ ਸਥਾਨ ’ਤੇ ਨਵੀਂ ਇਮਾਰਤ ਦੀ ਉਸਾਰੀ ਲਈ ਅਰਦਾਸ
ਜੰਡਿਆਲਾ ਗੁਰੂ, 26 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਬਾਬਾ ਜਵੰਦ ਸਿੰਘ ਦੇ ਜੀਵਨ ਮੁਕਤ ਸਥਾਨ ਵਿਖੇ ਨਵੀਂ ਇਮਾਰਤ ਦੀ ਉਸਾਰੀ ਕਰਨ ਸੰਬੰਧੀ ਅਰਦਾਸ ਕੀਤੀ ਗਈ। ਇਸ ਮੌਕੇ ਖ਼ਡੂਰ ਸਾਹਿਬ ਤੋਂ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ।
ਜੰਡਿਆਲਾ ਗੁਰੂ, 26 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਬਾਬਾ ਜਵੰਦ ਸਿੰਘ ਦੇ ਜੀਵਨ ਮੁਕਤ ਸਥਾਨ ਵਿਖੇ ਨਵੀਂ ਇਮਾਰਤ ਦੀ ਉਸਾਰੀ ਕਰਨ ਸੰਬੰਧੀ ਅਰਦਾਸ ਕੀਤੀ ਗਈ। ਇਸ ਮੌਕੇ ਖ਼ਡੂਰ ਸਾਹਿਬ ਤੋਂ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਪੰਜ ਸਿੰਘ ਸਾਹਿਬਾਨ ਦੀ ਅਗਵਾਈ ਹੇਠ ਹੋਈ ਅਰਦਾਸ ਦੌਰਾਨ ਗੁਰੂ ਸਾਹਿਬ ਅੱਗੇ ਨਵੀਂ ਇਮਾਰਤ ਦੀ ਉਸਾਰੀ ਦਾ ਕਾਰਜ ਸਫ਼ਲਤਾਪੂਰਵਕ ਨੇਪਰੇ ਚੜ੍ਹਨ ਅਤੇ ਸਰਬੱਤ ਦੇ ਭਲੇ ਲਈ ਬੇਨਤੀ ਕੀਤੀ ਗਈ। ਸੰਗਤ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸਭ ਨੂੰ ਸੇਵਾ ਅਤੇ ਸਹਿਯੋਗ ਦਾ ਬਲ ਬਖ਼ਸ਼ਣ।