27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਾਲਮੀਕਿ ਤੀਰਥ ਵਿਖੇ ਸਿਹਤ ਵਿਭਾਗ ਵਲੋਂ ਖਾਣ-ਪੀਣ ਦੀਆਂ ਦੁਕਾਨਾਂ ਦੀ ਚੈਕਿੰਗ

ਰਾਮ ਤੀਰਥ, 25 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ 26 ਅਕਤੂਬਰ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਤੀਰਥ ਕੰਪਲੈਕਸ ਵਿਖੇ ਖਾਣ-ਪੀਣ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸ਼ਰਧਾਲੂਆਂ ਨੂੰ ਸਾਫ਼-ਸੁਥਰਾ ਤੇ ਸੁਰੱਖਿਅਤ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਰਾਮ ਤੀਰਥ, 25 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ 26 ਅਕਤੂਬਰ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਤੀਰਥ ਕੰਪਲੈਕਸ ਵਿਖੇ ਖਾਣ-ਪੀਣ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸ਼ਰਧਾਲੂਆਂ ਨੂੰ ਸਾਫ਼-ਸੁਥਰਾ ਤੇ ਸੁਰੱਖਿਅਤ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਅੰਮ੍ਰਿਤਸਰ ਡਾ. ਭਾਰਤੀ ਧਵਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਕੀਤੀ। ਇਸ ਮੌਕੇ ਪੀਣ ਵਾਲੇ ਪਾਣੀ ਨੂੰ ਕਲੋਰੀਨੇਟ ਕੀਤਾ ਗਿਆ ਅਤੇ ਵੱਖ-ਵੱਖ ਦੁਕਾਨਾਂ ਤੋਂ ਮਿਲੇ ਖ਼ਰਾਬ ਫਲਾਂ ਅਤੇ ਖਾਣ-ਪੀਣ ਦੀਆਂ ਹੋਰ ਅਣਉਚਿਤ ਵਸਤਾਂ ਨੂੰ ਨਸ਼ਟ ਕਰਵਾਇਆ ਗਿਆ। ਇਸ ਮੌਕੇ ਬਿਕਰਮਜੀਤ ਸਿੰਘ ਐੱਸ.ਆਈ., ਸਰਬਜੀਤ ਸਿੰਘ ਐੱਸ.ਆਈ., ਕੁਲਬੀਰ ਸਿੰਘ ਛੀਨਾ, ਮਨਜੀਤ ਸਿੰਘ, ਗੁਰਵਿੰਦਰ ਸਿੰਘ, ਕਰਨਜੀਤ ਸਿੰਘ ਅਤੇ ਕੁਲਬੀਰ ਸਿੰਘ ਰਣੀਕੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ’ਚ ਪਿੰਡ ਰਤਨਗੜ੍ਹ ਦੀ ਪੰਚਾਇਤ ਨੇ ‘ਆਪ’ ਵਿਚ ਕੀਤੀ ਸ਼ਮੂਲੀਅਤ
Ad Position 24