27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਰਹੱਦੀ ਪਿੰਡ ਭੱਗੂਪੁਰ ਬੇਟ ’ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ 80 ਪਰਿਵਾਰ ਸ਼ਾਮਿਲ

ਚੋਗਾਵਾਂ, 26 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਪਿੰਡ ਭੱਗੂਪੁਰ ਬੇਟ ਵਿਖੇ ਝੋਨੇ ਦੀ ਵਢਾਈ ਦੇ ਸੀਜ਼ਨ ਤੋਂ ਬਾਅਦ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਆਪਣੀਆਂ ਸਿਆਸੀ ਗਤੀਵਿਧੀਆਂ ਅਤੇ ਮੀਟਿੰਗਾਂ ਦਾ ਸਿਲਸਿਲਾ ਮੁੜ ਸਰਗਰਮੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਪਿੰਡ ਭੱਗੂਪੁਰ ਬੇਟ ਵਿਖੇ ਹੋਈ ਇਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਜਥੇਬੰਦੀ ਨੂੰ ਉਸ ਵੇਲੇ ਬਹੁਤ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਰਾਜਨੀਤਿ ਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਰੀਬ 80 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ।

Ad Position 21
No active advertisement
ਅਜੀਤ ਡੈਸਕ 27-10-2026
ਚੋਗਾਵਾਂ, 26 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਪਿੰਡ ਭੱਗੂਪੁਰ ਬੇਟ ਵਿਖੇ ਝੋਨੇ ਦੀ ਵਢਾਈ ਦੇ ਸੀਜ਼ਨ ਤੋਂ ਬਾਅਦ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਆਪਣੀਆਂ ਸਿਆਸੀ ਗਤੀਵਿਧੀਆਂ ਅਤੇ ਮੀਟਿੰਗਾਂ ਦਾ ਸਿਲਸਿਲਾ ਮੁੜ ਸਰਗਰਮੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਪਿੰਡ ਭੱਗੂਪੁਰ ਬੇਟ ਵਿਖੇ ਹੋਈ ਇਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਜਥੇਬੰਦੀ ਨੂੰ ਉਸ ਵੇਲੇ ਬਹੁਤ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਰਾਜਨੀਤਿ ਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਰੀਬ 80 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ। ਇਹ ਸਾਰੇ ਪਰਿਵਾਰ ਜੋਗਿੰਦਰ ਸਿੰਘ ਚੂਚਕਵਾਲ ਦੀ ਪ੍ਰੇਰਨਾ ਸਦਕਾ ਅਤੇ ਪਰਗਟ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ, ਲਾਹੋਰਾ ਸਿੰਘ ਮੈਂਬਰ, ਮਲਕੀਤ ਸਿੰਘ ਨੰਬਰਦਾਰ, ਮਲਕੀਤ ਸਿੰਘ ਸਾਬਕਾ ਮੈਂਬਰ, ਭਗਤ ਸਿੰਘ ਮੈਂਬਰ, ਗੁਲਜ਼ਾਰ ਸਿੰਘ ਮੈਂਬਰ ਅਤੇ ਸਤਨਾਮ ਸਿੰਘ ਦੀ ਰਹਿਨੁਮਾਈ ਹੇਠ ਜਥੇਬੰਦੀ ਵਿਚ ਸ਼ਾਮਿਲ ਹੋਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਰਗਰਮ ਆਗੂ ਬਲਜਿੰਦਰ ਸਿੰਘ ਥਾਂਦੇ ਵਲੋਂ ਪਾਰਟੀ ਦੇ ਮਫਰਲ ਪਾ ਕੇ ਜਥੇਬੰਦੀ ਵਿਚ ਜੀ ਆਇਆਂ ਨੂੰ ਕਿਹਾ ਗਿਆ ਅਤੇ ਸਨਮਾਨਿਤ ਕੀਤਾ ਗਿਆ। ਮੀਟਿੰਗ ਦੌਰਾਨ ਮਿਲਖਾ ਸਿੰਘ ਚੈਨਪੁਰ, ਮਲਕੀਤ ਸਿੰਘ ਕੁਲਵੰਤ ਸਿੰਘ ਫੌਜੀ, ਸ਼ਿਵ ਕੁਮਾਰ ਚੋਗਾਵਾਂ, ਡਾ. ਇਕਬਾਲ ਸਿੰਘ ਭਿ ੰਡੀਆਂ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਈ. ਟੀ. ਓ. ਨੇ ਤੀਰਥ ਯਾਤਰਾ ਦੀ 74ਵੀਂ ਬੱਸ ਨੂੰ ਗੁੰਨੋਵਾਲ ਤੋਂ ਕੀਤਾ ਰਵਾਨਾ ਅਗਲੀ ਖ਼ਬਰ ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24