27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੱਤਿਆ ਭਾਰਤੀ ਸਕੂਲ ਨਾਸਰ ਵਿਖੇ ਜੁਵੇਨਾਈਲ ਜਸਟਿਸ ਐਕਟ 2015 ਸੰਬੰੰਧੀ ਵਰਕਸ਼ਾਪ ਵਿਦਿਆਰਥੀਆਂ ਨੂੰ ਬਾਲ ਮਜ਼ਦੂਰੀ, ਬਾਲ ਵਿਆਹ, ਗੁੱਡ ਟੱਚ-ਬੈਡ ਟੱਚ ਅਤੇ ਬੱਚਿਆਂ ਦੀ ਸੁਰੱਖਿਆ ਬਾਰੇ ਦਿੱਤੀ ਜਾਣਕਾਰੀ

ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਦੇ ਕਰਮਚਾਰੀ ਬਲਵਿੰਦਰ ਸਿੰਘ ਅਤੇ ਸੱਤਿਆ ਭਾਰਤੀ ਸਕੂਲ ਨਾਸਰ ਵਲੋਂ ਸਾਂਝੇ ਤੌਰ ’ਤੇ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ-2015 ਸੰਬੰਧੀ ਕਲਸਟਰ ਕੋਆਰਡੀਨੇਟਰ ਰਮਣੀਕ ਸਿੰਘ ਦੀ ਰਹਿਨੁਮਾਈ ਹੇਠ ਜਾਗਰੂਕਤਾ ਵਰਕਸ਼ਾਪ ਆਯੋਜਿਤ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਅਤੇ ਕਾਨੂੰਨੀ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਦੌਰਾਨ ਬੱਚਿਆਂ ਨੂੰ ਬਾਲ ਮਜ਼ਦੂਰੀ, ਬਾਲ ਵਿਆਹ, ਗੁੱਡ ਟੱਚ-ਬੈਡ ਟੱਚ ਅਤੇ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਦੇ ਕਰਮਚਾਰੀ ਬਲਵਿੰਦਰ ਸਿੰਘ ਅਤੇ ਸੱਤਿਆ ਭਾਰਤੀ ਸਕੂਲ ਨਾਸਰ ਵਲੋਂ ਸਾਂਝੇ ਤੌਰ ’ਤੇ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ-2015 ਸੰਬੰਧੀ ਕਲਸਟਰ ਕੋਆਰਡੀਨੇਟਰ ਰਮਣੀਕ ਸਿੰਘ ਦੀ ਰਹਿਨੁਮਾਈ ਹੇਠ ਜਾਗਰੂਕਤਾ ਵਰਕਸ਼ਾਪ ਆਯੋਜਿਤ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਅਤੇ ਕਾਨੂੰਨੀ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਦੌਰਾਨ ਬੱਚਿਆਂ ਨੂੰ ਬਾਲ ਮਜ਼ਦੂਰੀ, ਬਾਲ ਵਿਆਹ, ਗੁੱਡ ਟੱਚ-ਬੈਡ ਟੱਚ ਅਤੇ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਜੁਵੇਨਾਈਲ ਜਸਟਿਸ ਐਕਟ ਦੀਆਂ ਧਾਰਾਵਾਂ 77 ਅਤੇ 78, ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਅਤੇ ਬੱਚਿਆਂ ਦੀ ਸੁਰੱਖਿਆ ਲਈ ਜਾਰੀ ਹੈਲਪਲਾਈਨ ਨੰਬਰ 1098 ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਪੂਰੀ ਦਿਲਚਸਪੀ ਦਿਖਾਈ । ਇਸ ਦੌਰਾਨ ਸੱਤਿਆ ਭਾਰਤੀ ਸਕੂਲ ਨਾਸਰ ਦੀ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਸਮੇਤ ਸਕੂਲ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਮਿਰੋਆ ਜੀ ਖੇਡ ਸਟੇਡੀਅਮ ਰਮਦਾਸ ਵਿਖੇ ਇਕ ਰੋਜ਼ਾ ਪੇਂਡੂ ਕ੍ਰਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਮਜੀਠਾ ਇਕਾਈ ਨੇ ਭਗਵੰਤ ਮਾਨ ਅਤੇ ਹਰਪਾਲ ਚੀਮਾ ਦਾ ਸਾੜਿਆ ਪੁਤਲਾ
Ad Position 24