27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨਸ਼ਿਆਂ ਤੇ ਵਿਗੜੀ ਕਾਨੂੰਨ ਵਿਵਸਥਾ ਨੇ ਪੰਜਾਬ ਨੂੰ ਸੰਕਟ ਵੱਲ ਧੱਕਿਆ- ਸਾਬਕਾ ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲ਼ਿੰਦਰਜੀਤ ਸਿੰਘ ਰਾਜਨ)- ਪੰਜਾਬ ਵਿਚ ਨਸ਼ਿਆਂ, ਗੈਂਗਸਟਰ, ਫਿਰੌਤੀਆਂ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੇ ਪੰਜਾਬ ਨੂੰ ਸੰਕਟ ਵੱਲ ਦੱਕ ਦਿੱਤਾ ਹੈ ਅਤੇ ਪੰਜਾਬ ਵਿਚ ਹੁਣ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਅਤੇ ਲੋਕ ਰੱਬ ਆਸਰੇ ਦਿਨ ਕੱਟੀ ਕਰ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਨਜ਼ਦੀਕੀ ਪਿੰਡ ਵਡਾਲਾ ਕਲਾਂ ਵਿਖੇ ਮੈਂਬਰ ਹਰਜਿੰਦਰ ਸਿੰਘ ਜਿੰਦਾ ਦੇ ਗ੍ਰਹਿ ਵਿਖੇ ਸਰਪੰਚ ਮਾ: ਬਲਜਿੰਦਰ ਸਿੰਘ ਵਡਾਲਾ ਵਲੋਂ ਸੱਦੀ ਗਈ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕੀਤਾ ।

Ad Position 21
No active advertisement
ਅਜੀਤ ਡੈਸਕ 27-10-2026
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲ਼ਿੰਦਰਜੀਤ ਸਿੰਘ ਰਾਜਨ)- ਪੰਜਾਬ ਵਿਚ ਨਸ਼ਿਆਂ, ਗੈਂਗਸਟਰ, ਫਿਰੌਤੀਆਂ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੇ ਪੰਜਾਬ ਨੂੰ ਸੰਕਟ ਵੱਲ ਦੱਕ ਦਿੱਤਾ ਹੈ ਅਤੇ ਪੰਜਾਬ ਵਿਚ ਹੁਣ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਅਤੇ ਲੋਕ ਰੱਬ ਆਸਰੇ ਦਿਨ ਕੱਟੀ ਕਰ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਨਜ਼ਦੀਕੀ ਪਿੰਡ ਵਡਾਲਾ ਕਲਾਂ ਵਿਖੇ ਮੈਂਬਰ ਹਰਜਿੰਦਰ ਸਿੰਘ ਜਿੰਦਾ ਦੇ ਗ੍ਰਹਿ ਵਿਖੇ ਸਰਪੰਚ ਮਾ: ਬਲਜਿੰਦਰ ਸਿੰਘ ਵਡਾਲਾ ਵਲੋਂ ਸੱਦੀ ਗਈ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕੀਤਾ । ਉਨ੍ਹਾਂ ਉਕਤ ਮੁੱਦਿਆਂ ਨੂੰ ਲੈ ਕੇ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਪੰਜਾਬ ਦੇ ਗੰਭੀਰ ਮਸਲਿਆਂ ਦੇ ਚਰਚਾ ਕਰਨ ਦੀ ਬਜਾਇ ਆਪਣੀ ਜਵਾਬਦੇਹੀ ਤੋਂ ਭੱਜ ਰਹੀ ਹੈ । ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਸਰਕਾਰ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ । ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਹੁਣ ਲੋਕਾਂ ਦਾ ਰੁਝਾਨ ਕਾਂਗਰਸ ਪਾਰਟੀ ਵੱਲ ਹੈ ਅਤੇ 2027 ਦੀਆਂ ਚੋਣਾਂ ਵਿਚ ਕਾਂਗਰਸ ਹੀ ਸੱਤਾ ਸੰਭਾਲੇਗੀ । ਇਸ ਮੌਕੇ ਉਨ੍ਹਾਂ ਦੇ ਨਾਲ ਸਰਪੰਚ ਪਰਦੀਪ ਸਿੰਘ ਭਲਾਈਪੁਰ ਪ੍ਰਧਾਨ ਯੂਥ ਕਾਂਗਰਸ ਦਿਹਾਤੀ ਅੰਮ੍ਰਿਤਸਰ, ਸਰਪੰਚ ਦਲਜੀਤ ਸਿੰਘ ਭੱਪੀ ਮੈਂਬਰ ਬਲਾਕ ਸੰਮਤੀ, ਸਰਪੰਚ ਮਾ: ਬਲਜਿੰਦਰ ਸਿੰਘ ਵਡਾਲਾ, ਸਰਪੰਚ ਹਰਪ੍ਰੀਤ ਸਿੰਘ ਹੈਪੀ ਟੌਂਗ, ਬਚਿੱਤਰ ਸਿੰਘ ਪ੍ਰਧਾਨ ਬਲਾਕ ਰਈਆ, ਮੈਂਬਰ ਸੁਖਵਿੰਦਰ ਸਿੰਘ, ਜਸਵੰਤ ਸਿੰਘ, ਮੇਜਰ ਸਿੰਘ, ਜੋਬਨਜੀਤ ਸਿੰਘ, ਬਲੱਗਣ ਸਿੰਘ, ਕੁਲਵੰਤ ਸਿੰਘ, ਸੁਲੱਖਣ ਸਿੰਘ (ਸਾਰੇ ਮੈਂਬਰ), ਜਗਪ੍ਰੀਤ ਸਿੰਘ ਵਡਾਲਾ , ਚਰਨਜੀਤ ਸਿੰਘ, ਚੰਨਾ ਪਹਿਲਵਾਨ, ਜਗਦੀਪ ਸਿੰਘ ਮਾਨ ਪੀ.ਏ. ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਤੇਂਦੂਏ ਦੀ ਦਹਿਸ਼ਤ ਕਾਰਨ ਕੇਸ਼ਵ ਨਗਰ ਦੇ ਨਿਵਾਸੀ ਖੌਫ਼ਜ਼ਦਾ ਅਗਲੀ ਖ਼ਬਰ ਮਾਤਾ ਮਿਰੋਆ ਜੀ ਖੇਡ ਸਟੇਡੀਅਮ ਰਮਦਾਸ ਵਿਖੇ ਇਕ ਰੋਜ਼ਾ ਪੇਂਡੂ ਕ੍ਰਿਕਟ ਟੂਰਨਾਮੈਂਟ ਕਰਵਾਇਆ
Ad Position 24