ਕੋਹਾਲੀ ਵਿਖੇ ਘਰ ’ਤੇ ਇੱਟਾਂ-ਰੋੜਿਆਂ ਨਾਲ ਹਮਲਾ-ਔਰਤ ਗੰਭੀਰ ਜ਼ਖ਼ਮੀ
ਰਾਮ ਤੀਰਥ, 27 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪਿੰਡ ਕੋਹਾਲੀ ਵਿਖੇ ਘਰੇਲੂ ਰੰਜਿਸ਼ ਦੇ ਚੱਲਦਿਆਂ ਇਕ ਪਰਿਵਾਰ ਦੇ ਘਰ ’ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਅਮਨਦੀਪ ਕੌਰ ਪਤਨੀ ਬਲਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਉਣਾ ਪਿਆ।
ਰਾਮ ਤੀਰਥ, 27 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪਿੰਡ ਕੋਹਾਲੀ ਵਿਖੇ ਘਰੇਲੂ ਰੰਜਿਸ਼ ਦੇ ਚੱਲਦਿਆਂ ਇਕ ਪਰਿਵਾਰ ਦੇ ਘਰ ’ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਅਮਨਦੀਪ ਕੌਰ ਪਤਨੀ ਬਲਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਉਣਾ ਪਿਆ। ਹਮਲੇ ਦੌਰਾਨ ਘਰ ਵਿਚ ਖੜ੍ਹੇ ਟਰੈਕਟਰ, ਆਟੋ ਅਤੇ ਮੋਟਰਸਾਈਕਲ ਦਾ ਵੀ ਨੁਕਸਾਨ ਹੋਣ ਦੀ ਸੂਚਨਾ ਹੈ। ਇਸ ਸੰਬੰਧੀ ਬਲਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਕੋਹਾਲੀ ਨੇ ਦੱਸਿਆ ਕਿ ਅਰਸ਼, ਅਕਾਸ਼, ਆਜ਼ਾਦ ਸਿੰਘ, ਕਰਨ ਸਿੰਘ ਅਤੇ ਲਵਪ੍ਰੀਤ ਸਿੰਘ ਦੀਆਂ ਪਤਨੀਆਂ ਨੇ ਕਥਿਤ ਤੌਰ ’ਤੇ ਇਕੱਠੇ ਹੋ ਕੇ ਉਨ੍ਹਾਂ ਦੇ ਘਰ ’ਤੇ ਇੱਟਾਂ-ਰੋੜਿਆਂ ਨਾਲ ਹਮਲਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਹਮਲੇ ਦੌਰਾਨ ਅਮਨਦੀਪ ਕੌਰ ਗੰਭੀਰ ਜ਼ਖ਼ਮੀ ਹੋ ਗਈ । ਉਨ੍ਹਾਂ ਦੱਸਿਆ ਕਿ ਇਸ ਘਟਨਾ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਦਰਖ਼ਾਸਤ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਅਜੇ ਤੱਕ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਨਹੀਂ ਪਹੁੰਚੀ। ਇਸ ਸੰਬੰਧੀ ਜਦੋਂ ਡਿਊਟੀ ਇੰਚਾਰਜ ਏ.ਐੱਸ.ਆਈ. ਪ੍ਰਗਟ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।