ਚਵਿੰਡਾ ਦੇਵੀ ਦੇ ਨੌਜਵਾਨ ਦੀ ਭੇਦ ਭਰੇ ਹਾਲਾਤ ਵਿਚ ਮੌਤ
ਚਵਿੰਡਾ ਦੇਵੀ, 27 ਅਕਤੂਬਰ (ਸਤਪਾਲ ਸਿੰਘ ਢੱਡੇ)-ਸਥਾਨਕ ਪਿੰਡ ਚਵਿੰਡਾ ਦੇਵੀ ਦੇ ਰਹਿਣ ਵਾਲੇ ਨੌਜਵਾਨ ਪ੍ਰਭਜੋਤ ਸਿੰਘ ਪੁੱਤਰ ਬਲਬੀਰ ਸਿੰਘ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਨੂੰ ਲੈ ਕੇ ਇਲਾਕੇ ਵਿਚ ਚਰਚਾ ਹੈ ਅਤੇ ਉਸ ਦੀ ਮੌਤ ਦਾ ਕਾਰਨ ਨਸ਼ੇ ਵਾਲੇ ਟੀਕੇ ਲਗਾਉਣਾ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਚਵਿੰਡਾ ਦੇਵੀ, 27 ਅਕਤੂਬਰ (ਸਤਪਾਲ ਸਿੰਘ ਢੱਡੇ)-ਸਥਾਨਕ ਪਿੰਡ ਚਵਿੰਡਾ ਦੇਵੀ ਦੇ ਰਹਿਣ ਵਾਲੇ ਨੌਜਵਾਨ ਪ੍ਰਭਜੋਤ ਸਿੰਘ ਪੁੱਤਰ ਬਲਬੀਰ ਸਿੰਘ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਨੂੰ ਲੈ ਕੇ ਇਲਾਕੇ ਵਿਚ ਚਰਚਾ ਹੈ ਅਤੇ ਉਸ ਦੀ ਮੌਤ ਦਾ ਕਾਰਨ ਨਸ਼ੇ ਵਾਲੇ ਟੀਕੇ ਲਗਾਉਣਾ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ। ਮੌਤ ਦੇ ਸਹੀ ਕਾਰਨਾਂ ਦਾ ਪਤਾ ਜਾਂਚ ਅਤੇ ਲੋੜੀਂਦੀ ਮੈਡੀਕਲ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ। ਇਸ ਸਬੰਧੀ ਜਦੋਂ ਪੁਲਿਸ ਚੌਂਕੀ ਚਵਿੰਡਾ ਦੇਵੀ ਦੇ ਇੰਚਾਰਜ ਏਐਸਆਈ ਅਮਨਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਹਨਾਂ ਕਿਹਾ ਕਿ ਸਾਡੇ ਕੋਲ ਫਿਲਹਾਲ ਕੋਈ ਦਰਖਾਸਤ ਨਹੀਂ ਆਈ ਅਗਰ ਪਰਿਵਾਰ ਕੋਈ ਬਿਆਨ ਜਾਂ ਦਰਖਾਸਤ ਦਿੰਦਾ ਹੈ ਤਾਂ ਉਸ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।