28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

‘ਮੇਰਾ ਘਰ ਮੇਰੇ ਨਾਮ’ ਤਹਿਤ ਪਿੰਡ ਅਵਾਣ ਦੇ 1 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਪੱਤਰ ਵੰਡੇ

ਗੱਗੋਮਾਹਲ, 27 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਅੰਦਰੂਨ ਅਬਾਦੀ ਅੰਦਰ ਰਹਿੰਦੇ ਪਰਿਵਾਰਾਂ ਨੂੰ ਮੇਰਾ ਘਰ ਮੇਰੇ ਨਾਮ ਤਹਿਤ ਮਾਲਕੀ ਹੱਕ ਦੇਣ ਦਾ ਕੀਤਾ ਫ਼ੈਸਲਾ ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਲੈ ਕੇ ਆਇਆ ਹੈ । ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀਆਂ ਹਦਾਇਤਾਂ ਮੁਤਾਬਿਕ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਸਰਪੰਚ ਸ਼ੇਰ ਸਿੰਘ ਸਮੇਤ ਗ੍ਰਾਮ ਪੰਚਾਇਤ ਦੇ ਨੁੰਮਾਇੰਦਿਆਂ ਵਲੋਂ ਸਾਂਝੇ ਤੌਰ ’ਤੇ ਪਿੰਡ ਅਵਾਣ ਦੇ ਇਕ ਹਜਾਰ ਤੋਂ ਵੱਧ ਵਸਨੀਕਾਂ ਨੂੰ ਮਾਲਕੀ ਦੇ ਹੱਕ ਪੱਤਰਾਂ ਦੀ ਵੰਡ ਕੀਤੀ ।

Ad Position 21
No active advertisement
ਅਜੀਤ ਡੈਸਕ 28-10-2026
ਗੱਗੋਮਾਹਲ, 27 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਅੰਦਰੂਨ ਅਬਾਦੀ ਅੰਦਰ ਰਹਿੰਦੇ ਪਰਿਵਾਰਾਂ ਨੂੰ ਮੇਰਾ ਘਰ ਮੇਰੇ ਨਾਮ ਤਹਿਤ ਮਾਲਕੀ ਹੱਕ ਦੇਣ ਦਾ ਕੀਤਾ ਫ਼ੈਸਲਾ ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਲੈ ਕੇ ਆਇਆ ਹੈ । ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀਆਂ ਹਦਾਇਤਾਂ ਮੁਤਾਬਿਕ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਸਰਪੰਚ ਸ਼ੇਰ ਸਿੰਘ ਸਮੇਤ ਗ੍ਰਾਮ ਪੰਚਾਇਤ ਦੇ ਨੁੰਮਾਇੰਦਿਆਂ ਵਲੋਂ ਸਾਂਝੇ ਤੌਰ ’ਤੇ ਪਿੰਡ ਅਵਾਣ ਦੇ ਇਕ ਹਜਾਰ ਤੋਂ ਵੱਧ ਵਸਨੀਕਾਂ ਨੂੰ ਮਾਲਕੀ ਦੇ ਹੱਕ ਪੱਤਰਾਂ ਦੀ ਵੰਡ ਕੀਤੀ । ਇਸ ਮੌਕੇ ਨਾਇਬ ਤਹਿਸੀਲਦਾਰ ਕਾਰਜ ਸਿੰਘ, ਸਰਪੰਚ ਸ਼ੇਰ ਸਿੰਘ ਸੰਧੂ, ਪਟਵਾਰੀ ਸਰਬਜੀਤ ਸਿੰਘ, ਸੰਮਤੀ ਮੈਂਬਰ ਸੁਰਜੀਤ ਸਿੰਘ, ਜਗਤਾਰ ਸਿੰਘ ਫੌਜੀ, ਪੰਚ ਰਣਜੀਤ ਸਿੰਘ, ਪੰਚ ਅਵਿਰਾਜ, ਪੰਚ ਮਨਜੀਤ ਕੌਰ, ਪੰਚ ਸੰਦੀਪ ਕੌਰ, ਪੰਚ ਰਣਧੀਰ ਸਿੰਘ, ਸੁਰਜੀਤ ਸਿੰਘ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 4 ਦੀ ਸੰਗਰੂਰ ਰੈਲੀ ਵਿਚ ਬਾਬਾ ਬਕਾਲਾ ਸਾਹਿਬ ਹਲਕੇ ਤੋਂ ਵੱਡਾ ਜਥਾ ਸ਼ਮੂਲੀਅਤ ਕਰੇਗਾ-ਭਲਾਈਪੁਰ ਅਗਲੀ ਖ਼ਬਰ ਸਰਹੱਦੀ ਪਿੰਡ ਸਾਰੰਗੜਾ ’ਚ ਪੁਰਾਣੀ ਰੰਜਿਸ਼ ਕਾਰਨ ਘਰਾਂ ’ਤੇ ਹਮਲਾ, ਗੋਲੀਆਂ ਚੱਲਣ ਦੇ ਲੱਗੇ ਦੋਸ਼
Ad Position 24