28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਦੁਆਰਾ ਤਪ ਅਸਥਾਨ ਬਾਬਾ ਹੰਦਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜੰਡਿਆਲਾ ਗੁਰੂ, 27 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਜੰਡਿਆਲਾ ਗੁਰੂ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਬਾਬਾ ਹੰਦਾਲ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 28-10-2026
ਜੰਡਿਆਲਾ ਗੁਰੂ, 27 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਜੰਡਿਆਲਾ ਗੁਰੂ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਬਾਬਾ ਹੰਦਾਲ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਅੰਗਰੇਜ਼ ਸਿੰਘ ਦੇ ਹਜੂਰੀ ਜਥੇ ਨੇ ਇਲਾਹੀ ਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ਦਾ ਸਮੁੱਚਾ ਵਾਤਾਵਰਨ ਗੁਰਬਾਣੀ ਦੀਆਂ ਰਸਭਿੰਨੀਆਂ ਧੁਨਾਂ ਨਾਲ ਰੂਹਾਨੀ ਰੰਗ ਵਿਚ ਰੰਗਿਆ ਗਿਆ। ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਉਂਦਿਆਂ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਪਰਮਾਨੰਦ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰਸਾਏ ਮਾਰਗ ’ਤੇ ਚੱਲਣਾ ਅਤੇ ਉਨ੍ਹਾਂ ਦੇ ਪੂਰਨਿਆਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਹਰ ਗੁਰਸਿੱਖ ਦਾ ਫਰਜ਼ ਹੈ । ਇਸ ਮੌਕੇ ਸਵਿੰਦਰ ਸਿੰਘ ਚੰਦੀ, ਗੁਰਪ੍ਰੀਤ ਸਿੰਘ ਚੰਦੀ, ਸਿਮਰਤ ਪਾਲ ਸਿੰਘ ਬੇਦੀ, ਅੰਮ੍ਰਿਤ ਪਾਲ ਸਿੰਘ ਆਪਣੇ ਪਰਿਵਾਰ ਸਮੇਤ ਗੁਰੂ ਘਰ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
Ad Position 22
No active advertisement
ਪਿਛਲੀ ਖ਼ਬਰ ਮੋਟਰਾਂ ਤੋਂ ਬਿਜਲੀ ਸਪਲਾਈ ਬੰਦ ਹੋਣ ਕਾਰਨ ਕਿਸਾਨਾਂ ਦੀ ਬਾਸਮਤੀ ਸੜਣ ਕਿਨਾਰੇ ਅਗਲੀ ਖ਼ਬਰ ਗੁ: ਦਮਦਮਾ ਰੋੜ੍ਹੀ ਸਾਹਿਬ ਪਿੰਡ ਕਾਲੇਕੇ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ
Ad Position 24