28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰਣੀਕੇ ਦੀ ਅਗਵਾਈ ’ਚ 10 ਨੂੰ ਹੋ ਰਹੀ ਰੈਲੀ ਵਿਚ ਬੀਬੀਆਂ ਵੱਡੀ ਗਿਣਤੀ ’ਚ ਹੋਣਗੀਆਂ ਸ਼ਾਮਿਲ-ਧਰਮ ਬੀਰ ਸੋਹੀ

ਜੇਠੂਵਾਲ, 27 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵਲੋਂ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿਚ ਸ਼ੁਰੂ ਕੀਤੀ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਹਲਕਾ ਅਟਾਰੀ ਦੇ ਬਾਸਰਕੇ ਗਿੱਲਾਂ ਵਿਖੇ ਠਾਠ ਬਾਠ ਪੈਲੇਸ ਵਿਖੇ 10 ਨਵੰਬਰ ਨੂੰ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਹੋ ਰਹੀ ਵਿਸ਼ਾਲ ਰੈਲੀ ਨੂੰ ਸਫਲ ਬਣਾਉਣ ਲਈ ਹਲਕੇ ਦੇ ਹਰ ਸਰਕਲ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਪਿੰਡ ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਧਰਮਬੀਰ ਸਿੰਘ ਸੋਹੀ ਵਲੋਂ ਸਰਕਲ ਪੰਡੋਰੀ ਦੇ ਪਿੰਡ ਸੋਹੀਆਂ ਖੁਰਦ ਵਿਖੇ 10 ਦੀ ਰੈਲੀ ਸੰਬੰਧੀ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਕੀਤਾ।

Ad Position 21
No active advertisement
ਸੋਹੀਆਂ ਖੁਰਦ ’ਚ ਰੈਲੀ ਸੰਬੰਧੀ ਵਰਕਰਾਂ ਦੀ ਮੀਟਿੰਗ 28-10-2026
ਜੇਠੂਵਾਲ, 27 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵਲੋਂ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿਚ ਸ਼ੁਰੂ ਕੀਤੀ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਹਲਕਾ ਅਟਾਰੀ ਦੇ ਬਾਸਰਕੇ ਗਿੱਲਾਂ ਵਿਖੇ ਠਾਠ ਬਾਠ ਪੈਲੇਸ ਵਿਖੇ 10 ਨਵੰਬਰ ਨੂੰ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਹੋ ਰਹੀ ਵਿਸ਼ਾਲ ਰੈਲੀ ਨੂੰ ਸਫਲ ਬਣਾਉਣ ਲਈ ਹਲਕੇ ਦੇ ਹਰ ਸਰਕਲ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਪਿੰਡ ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਧਰਮਬੀਰ ਸਿੰਘ ਸੋਹੀ ਵਲੋਂ ਸਰਕਲ ਪੰਡੋਰੀ ਦੇ ਪਿੰਡ ਸੋਹੀਆਂ ਖੁਰਦ ਵਿਖੇ 10 ਦੀ ਰੈਲੀ ਸੰਬੰਧੀ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਕੀਤਾ। ਧਰਮਬੀਰ ਸੋਹੀ ਨੇ ਕਿਹਾ ਕਿ ਅਕਾਲੀ ਦਲ ਵਲੋਂ ਪੰਜਾਬ ਵਿਚ ਵਧ ਰਹੇ ਨਸ਼ਿਆਂ ਨੂੰ ਰੋਕਣ ਲਈ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸ਼ੁਰੂ ਕੀਤੀ ਨਸ਼ਿਆਂ ਦੇ ਵਪਾਰ ਨੂੰ ਬੰਦ ਕਰਾਉਣ ਲਈ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ । ਸੋਹੀ ਨੇ ਕਿਹਾ 10 ਦੀ ਰੈਲੀ ਸੰਬੰਧੀ ਹਲਕਾ ਅਟਾਰੀ ਦੇ ਪਿੰਡਾਂ ਵਿਚ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੀਟਿੰਗ ਵਿਚ ਸਰਕਲ ਪ੍ਰਧਾਨ ਸਰਨਬੀਰ ਸਿੰਘ ਸੋਹੀ, ਯਾਦਵਿੰਦਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਨੰਬਰਦਾਰ ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਸ਼ੇਰਾ, ਆਤਮਾ ਸਿੰਘ, ਪੰਚ ਬਲਦੇਵ ਸਿੰਘ, ਮਨਦੀਪ ਸਿੰਘ ਸੰਨੀ, ਦਲਬੀਰ ਸਿੰਘ ਫੌਜੀ, ਕਸ਼ਮੀਰ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ, ਲੱਖਾ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ ਅਗਲੀ ਖ਼ਬਰ ਮੋਟਰਾਂ ਤੋਂ ਬਿਜਲੀ ਸਪਲਾਈ ਬੰਦ ਹੋਣ ਕਾਰਨ ਕਿਸਾਨਾਂ ਦੀ ਬਾਸਮਤੀ ਸੜਣ ਕਿਨਾਰੇ
Ad Position 24