29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਲਹਿੰਦੇ ਪੰਜਾਬ ’ਚ ਹਮਲੇ ਦੇ ਡਰ ਤੋਂ ਡਰੋਨ ਉਡਾਉਣ ’ਤੇ ਲਗਾਈ 30 ਦਿਨਾਂ ਲਈ ਪਾਬੰਦੀ

ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰ ਕੋਛੜ)-ਡਰੋਨ ਰਾਹੀਂ ਹਮਲਿਆਂ ਦੇ ਡਰ ਤੋਂ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਲਹਿੰਦੇ ਪੰਜਾਬ ਦੀ ਸਰਕਾਰ ਨੇ ਸੂਬੇ ਭਰ ’ਚ ਖੁੱਲ੍ਹੀਆਂ ਥਾਵਾਂ ’ਤੇ ਡਰੋਨ ਉਡਾਉਣ ’ਤੇ 30 ਦਿਨਾਂ ਲਈ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਸੂਬਾਈ ਗ੍ਰਹਿ ਵਿਭਾਗ ਵਲੋਂ ਅੱਜ ਇਸ ਸਬੰਧੀ ਬਕਾਇਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-10-2026
ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰ ਕੋਛੜ)-ਡਰੋਨ ਰਾਹੀਂ ਹਮਲਿਆਂ ਦੇ ਡਰ ਤੋਂ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਲਹਿੰਦੇ ਪੰਜਾਬ ਦੀ ਸਰਕਾਰ ਨੇ ਸੂਬੇ ਭਰ ’ਚ ਖੁੱਲ੍ਹੀਆਂ ਥਾਵਾਂ ’ਤੇ ਡਰੋਨ ਉਡਾਉਣ ’ਤੇ 30 ਦਿਨਾਂ ਲਈ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਸੂਬਾਈ ਗ੍ਰਹਿ ਵਿਭਾਗ ਵਲੋਂ ਅੱਜ ਇਸ ਸਬੰਧੀ ਬਕਾਇਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ। ਇਹ ਹੁਕਮ ਪੰਜਾਬ ਦੇ ਗ੍ਰਹਿ ਸਕੱਤਰ ਵਲੋਂ ਸੀ. ਆਰ. ਪੀ. ਸੀ., 1898 ਦੀ ਧਾਰਾ 144 (6) ਤਹਿਤ ਲਾਗੂ ਕੀਤੇ ਗਏ ਹਨ। ਗ੍ਰਹਿ ਵਿਭਾਗ ਦੇ ਬੁਲਾਰੇ ਅਨੁਸਾਰ ਬੰਦ ਹਾਲਾਂ ਅਤੇ ਮਾਰਕੀਜ਼ ਦੇ ਅੰਦਰ ਪ੍ਰੋਗਰਾਮਾਂ ਦੀ ਕਵਰੇਜ ਲਈ ਛੋਟੇ ਡਰੋਨਾਂ ਦੀ ਸੀਮਤ ਵਰਤੋਂ ਦੀ ਇਜਾਜ਼ਤ ਹੋਵੇਗੀ । ਅਜਿਹੇ ਸਮਾਗਮਾਂ ਦੌਰਾਨ ਡਰੋਨ ਦੀ ਸੁਰੱਖਿਅਤ ਵਰਤੋਂ ਯਕੀਨੀ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਸਮਾਗਮ ਪ੍ਰਬੰਧਕਾਂ ਦੀ ਹੋਵੇਗੀ। ਖ਼ੁਫ਼ੀਆ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਇਸ ਪਾਬੰਦੀ ਤੋਂ ਬਾਹਰ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਮਾਮਲਿਆਂ ’ਚ ਲਿਖਤੀ ਮਨਜ਼ੂਰੀ ਦੇਣ ਲਈ ਗ੍ਰਹਿ ਵਿਭਾਗ ਨੇ ਜ਼ਿਲ੍ਹਾ ਪੱਧਰ ’ਤੇ ’ਸੇਫ਼ ਡਰੋਨ ਯੂਸੇਜ ਕਮੇਟੀਆਂ’ ਦਾ ਗਠਨ ਕੀਤਾ ਹੈ। ਸੂਬਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਆਮ ਜਨਤਾ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਬਹਾਲੀ ਅਤੇ ਸਰਕਾਰੀ ਤੇ ਨਿੱਜੀ ਜਾਇਦਾਦ ਦੀ ਰਾਖੀ ਨੂੰ ਧਿਆਨ ’ਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ਚਾਹੁੰਦੇ ਹਨ ਕਿ ਪੰਥਕ ਏਕਤਾ ਹੋਵੇ, ਪਰ ਅਜੇ ਕੋਈ ਵੀ ਏਕਤਾ ਵਾਲਾ ਦਰਵਾਜ਼ਾ ਖੋਲ੍ਹ ਨਹੀਂ ਰਿਹਾ –ਸਿਮਰਨਜੀਤ ਸਿੰਘ ਮਾਨ ਅਗਲੀ ਖ਼ਬਰ ਨੈਕ ਦੇ ਡਾਇਰੈਕਟਰ ਵਲੋਂ ਕਾਮਨਵੈਲਥ ਏਸ਼ੀਆ ਗ੍ਰੈਜੂਏਟ ਰੁਜ਼ਗਾਰਯੋਗਤਾ ਵਰਕਸ਼ਾਪ ਦਾ ਉਦਘਾਟਨ ਵਿਦਿਆਰਥੀਆਂ ਨੂੰ ਡਿਗਰੀ ਦੇ ਨਾ...
Ad Position 24