ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਨੇ ਫਿਊਜ਼ਨ-2026 ਦੇ ਲੁੱਡੀ ਮੁਕਾਬਲੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਵਲੋਂ ਕਰਵਾਏ ਗਏ ਅੰਤਰ-ਸਕੂਲ ਤਕਨੀਕੀ ਅਤੇ ਸੱਭਿਆਚਾਰਕ ਮੇਲੇ ‘ਫਿਊਜ਼ਨ-2026’ ਦਟ ਲੁੱਡੀ ਮੁਕਾਬਲੇ ਦੌਰਾਨ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਹਰਜੀਤ ਕੌਰ, ਐੱਮ.
ਫ
ਫਿਊਜ਼ਨ-2026 ਦੇ ਲੁੱਡੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆ ਦੀ ਹੌਸਲਾ ਅਫਜਾਈ ਕਰਦੇ ਹੋਏ ਪ੍ਰਿੰ: ਹਰਜੀਤ ਸਿੰਘ। ਤਸਵੀਰ : ਨਿਰਮਲ ਸਟੂਡੀਓ
29-10-2026
ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਵਲੋਂ ਕਰਵਾਏ ਗਏ ਅੰਤਰ-ਸਕੂਲ ਤਕਨੀਕੀ ਅਤੇ ਸੱਭਿਆਚਾਰਕ ਮੇਲੇ ‘ਫਿਊਜ਼ਨ-2026’ ਦਟ ਲੁੱਡੀ ਮੁਕਾਬਲੇ ਦੌਰਾਨ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਹਰਜੀਤ ਕੌਰ, ਐੱਮ. ਡੀ. ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਮੇਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ’ਚ ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦੀ ਪ੍ਰਤੀਕ ਲੁੱਡੀ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਦੇ ਜੋਸ਼, ਤਾਲਮੇਲ, ਆਤਮ-ਵਿਸ਼ਵਾਸ ਅਤੇ ਸ਼ਾਨਦਾਰ ਕਲਾਤਮਕ ਹੁਨਰ ਨੇ ਉਨ੍ਹਾਂ ਨੂੰ ਪਹਿਲਾ ਇਨਾਮ ਦਿਵਾਇਆ। ਇਹ ਮਾਣਮੱਤੀ ਪ੍ਰਾਪਤੀ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਦਾ ਨਤੀਜਾ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਮੁਕਾਬਲੇ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਪੰਜਾਬੀ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।