28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਵੇਟਲਿਫਟਿੰਗ ਮੁਕਾਬਲਿਆਂ ਵਿਚ ਸੇਂਟ ਪੀਟਰਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅਜਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡ ਤੇ ਸਥਿਤ ਸੇਂਟ ਪੀਟਰਸ ਕਾਨਵੈਂਟ ਸਕੂਲ ਡਿਆਲ ਭੜੰਗ ਦੇ ਹੋਣਹਾਰ ਵਿਦਿਆਰਥੀਆਂ ਨੇ ਵੇਟਲਿਫਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਅਤੇ ਵਰਲਡ ਪਾਵਰਲਿਫਟਿੰਗ ਯੂਨੀਅਨ ਵਲੋਂ ਕਰਨਾਲ ਵਿਖੇ ਕਰਵਾਏ ਗਏ ਵੇਟਲਿਫਟਿੰਗ ਮੁਕਾਬਲਿਆਂ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 29-10-2026
ਅਜਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡ ਤੇ ਸਥਿਤ ਸੇਂਟ ਪੀਟਰਸ ਕਾਨਵੈਂਟ ਸਕੂਲ ਡਿਆਲ ਭੜੰਗ ਦੇ ਹੋਣਹਾਰ ਵਿਦਿਆਰਥੀਆਂ ਨੇ ਵੇਟਲਿਫਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਅਤੇ ਵਰਲਡ ਪਾਵਰਲਿਫਟਿੰਗ ਯੂਨੀਅਨ ਵਲੋਂ ਕਰਨਾਲ ਵਿਖੇ ਕਰਵਾਏ ਗਏ ਵੇਟਲਿਫਟਿੰਗ ਮੁਕਾਬਲਿਆਂ ਵਿਚ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ 11ਵੀਂ ਜਮਾਤ ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ ਜੂਨੀਅਰ ਵਰਗ ਵਿਚ ਦੂਜਾ ਸਥਾਨ ਹਾਸਿਲ ਕੀਤਾ, ਜਦਕਿ ਛੇਵੀਂ ਜਮਾਤ ਦੀ ਵਿਦਿਆਰਥਣ ਐਸਮੀਨ ਕੌਰ ਨੇ ਟੀਨ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰ: ਸੰਜੀਵ ਸ਼ਰਮਾ ਨੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਮੈਂਬਰ ਸਤਨਾਮ ਸਿੰਘ, ਗੁਰਨਾਮ ਸਿੰਘ ਸੈਦੋਗਾਜ਼ੀ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਅਤੇ ਗੁਰਪ੍ਰੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਖਰੀਦ ਬੰਦ ਹੋਣ ਸੰਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੇ ਪੀ.ਸੀ.ਐੱਸ. ਅਧਿਕਾਰੀ ਸਕੱਤਰ ਸਿੰਘ ਬੱਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਖੇਡਾਂ ਨੂੰ ਪਹਿਲ ਦਿੰਦਾ ਆ ਰਿਹਾ ਹੈ- ਖੋਖਰ, ਬੱਲ, ਜੇਜੀ
Ad Position 24