28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਰੋਧੀ ਧਿਰਾਂ ਦੀ ਨੀਂਦ ਕਰੇਗੀ ਹਰਾਮ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਅੰਦਰ ਕਾਂਗਰਸ ਪਾਰਟੀ ਦੀ ਹੋਰ ਮਜ਼ਬੂਤੀ ਅਤੇ ਕਾਂਗਰਸ ਪਾਰਟੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਪਿੰਡਾਂ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਐਮ. ਆਰ.

Ad Position 21
No active advertisement
ਅਜੀਤ ਡੈਸਕ 29-10-2026
ਅਜਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਅੰਦਰ ਕਾਂਗਰਸ ਪਾਰਟੀ ਦੀ ਹੋਰ ਮਜ਼ਬੂਤੀ ਅਤੇ ਕਾਂਗਰਸ ਪਾਰਟੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਪਿੰਡਾਂ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਐਮ.ਆਰ. ਪੈਲਸ ਅਜਨਾਲਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵਰਕਰਾਂ ਦੀ ਵੱਡੀ ਸ਼ਮੂਲੀਅਤ ਨੇ ਵੇਖਦਿਆਂ ਹੀ ਵੇਖਦਿਆਂ ਰੈਲੀ ਦਾ ਰੂਪ ਧਾਰ ਲਿਆ। ਮੀਟਿੰਗ ਉਪਰੰਤ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਇਤਿਹਾਸਕ ਹੋਵੇਗੀ ਤੇ ਇਹ ਰੈਲੀ ਵਿਰੋਧੀ ਧਿਰਾਂ ਦੀ ਨੀਂਦ ਹਰਾਮ ਕਰਕੇ ਰੱਖ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਜਿਸ ਵਿਚ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਆਗੂ ਸ਼ਾਮਲ ਹਨ, ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾ ਰਹੀ ਹੈ। ਇਸ ਮੌਕੇ ਉਨ੍ਹਾਂ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ 4 ਨਵੰਬਰ ਦੀ ਸੰਗਰੂਰ ਰੈਲੀ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ, ਬਲਾਕ ਕਾਂਗਰਸ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ ਤੇ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਨਗਰ ਪੰਚਾਇਤ ਸਾਬਕਾ ਪ੍ਰਧਾਨ ਦੀਪਕ ਅਰੋੜਾ, ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂ, ਸਾਬਕਾ ਚੇਅਰਮੈਨ ਹਰਪਾਲ ਸਿੰਘ ਖਾਨੋਵਾਲ, ਸਾਬਕਾ ਬਲਾਕ ਪ੍ਰਧਾਨ ਰਾਜਬੀਰ ਸਿੰਘ ਮੱਧੂਛਾਂਗਾ, ਸਾਬਕਾ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ, ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ, ਗੁਰਿੰਦਰਬੀਰ ਸਿੰਘ ਮਾਹਲ, ਯੂਥ ਪ੍ਰਧਾਨ ਸਰਬਜੋਤ ਸਿੰਘ ਮਾਹਲ, ਬਲਾਕ ਕਾਂਗਰਸ ਅਜਨਾਲਾ 1 ਦੇ ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਬਲਜੀਤ ਸਿੰਘ ਸਲੇਮਪੁਰਾ, ਬਲਾਕ ਪ੍ਰਧਾਨ ਐਸ.ਸੀ ਵਿੰਗ ਮਸਤਾਨ ਸਾਰੰਗਦੇਵ, ਸਾਬਕਾ ਸ਼ਹਿਰੀ ਪ੍ਰਧਾਨ ਪ੍ਰਵੀਨ ਕੁਕਰੇਜਾ, ਸੰਨੀ ਨਿੱਝਰ,ਪਰਮਿੰਦਰ ਸਿੰਘ ਭੱਖਾ, ਗੁਰਪਿੰਦਰ ਸਿੰਘ ਮਾਹਲ, ਪ੍ਰਸ਼ੋਤਮ ਸਿੰਘ ਖਤਰਾਏ ਖੁਰਦ, ਹਰਪਾਲ ਸਿੰਘ ਹਾਸ਼ਮਪੁਰਾ, ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ, ਸ਼ੁਭ ਸਿਰਸਾ, ਰਵੀ ਬੱਲ ਹਰੜ ਕਲਾ, ਪ੍ਰਭ ਭੱਖਾ, ਅੰਗਰੇਜ਼ ਸਿੰਘ ਫੁੱਲੇਚੱਕ, ਸੂਬੇਦਾਰ ਸੁਰਜਨ ਸਿੰਘ ਧਾਲੀਵਾਲ, ਸੋਨੂੰ ਮਾਕੋਵਾਲ, ਮਾਸਟਰ ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ ਸੈਂਸਰਾ, ਜਗਰੂਪ ਸਿੰਘ ਨੰਗਲ, ਜਸਵੀਰ ਸਿੰਘ ਢਿੱਲੋਂ, ਜੁਗਰਾਜ ਸਿੰਘ ਰੋਖੇ, ਦਿਲਬਾਗ ਸਿਰਸਾ, ਸਰਪੰਚ ਰਾਜਪਾਲ ਮਾਕੋਵਾਲ, ਹਰਪ੍ਰੀਤ ਸਿੰਘ ਘੋਨਾ ਸਰਾਏ, ਪਰਗਟ ਸਿੰਘ ਸਰਾਏ, ਗੁਰਮੀਤ ਸਿੰਘ ਮਿੱਠੂ ਚਮਿਆਰੀ, ਗੋਲਡੀ ਚਮਿਆਰੀ, ਗੁਰਦੇਵ ਸਿੰਘ ਚਮਿਆਰੀ, ਅਮਨਦੀਪ ਸਿੰਘ ਡਿਆਲ ਭੱਟੀ, ਪਰਮਜੀਤ ਸਿੰਘ ਪੰਮਾ ਰਾਏਪੁਰ ਕਲਾਂ, ਹਰਪਾਲ ਸਿੰਘ ਭਾਲੂ ਸੱਫੇਵਾਲੀਆ, ਜਸਭਿੰਦਰ ਸਿੰਘ ਘੋਨੇਵਾਲਾ, ਸ਼ਹਿਰੀ ਪ੍ਰਧਾਨ ਰਮਦਾਸ ਦਿਲਬਾਗ ਸਿੰਘ, ਕੁਲਵੰਤ ਸਿੰਘ ਪਸ਼ੀਆ, ਗੁਲਜਾਰ ਸਿੰਘ ਨੰਗਲ ਅੰਬ, ਜੋਗਿੰਦਰ ਸਿੰਘ ਜਗਦੇਵ ਖੁਰਦ, ਸਾਬਕਾ ਸਰਪੰਚ ਸਕੱਤਰ ਸਿੰਘ ਭਲਾ ਪਿੰਡ, ਰਜਿੰਦਰ ਸਿੰਘ, ਸੁਖਚੈਨ ਡਿਆਲ ਭੜੰਗ, ਨਰਿੰਦਰ ਰੋਖੇ, ਬਲਤੇਜ ਸਿੰਘ ਦਿਆਲਪੁਰਾ, ਨਵਦੀਪ ਸਿੰਘ ਦਿਆਲਪੁਰਾ, ਦਲਜੀਤ ਸਿੰਘ, ਗੁਰਬਚਨ ਸਿੰਘ,ਬੇਅੰਤ ਸਿੰਘ ਬੱਲੜਵਾਲ, ਰੇਸ਼ਮ ਸਿੰਘ ਬੱਲੜਵਾਲ, ਗੁਰਸ਼ਰਨ ਸਿੰਘ ਫਿਰਵਰੇ, ਨੰਬਰਦਾਰ ਕੁਲਵਿੰਦਰ ਸਿੰਘ ਵਿਛੋਆ, ਗੁਰਮੀਤ ਚੰਦ ਸ਼ਰਮਾ, ਅਮਰਜੀਤ ਸਿੰਘ ਬਿੱਟੂ, ਗੁਰਦੇਵ ਸਿੰਘ ਲਾਡੀ ਥੋਬਾ, ਹਰਜੀਤ ਸਿੰਘ ਭਲਾ ਪਿੰਡ, ਸੂਬੇਦਾਰ ਸਰਬਜੀਤ ਸਿੰਘ ਲੰਗੋਮਾਹਲ, ਮੇਜਰ ਸਿੰਘ ਮਾਛੀਵਾਹਲਾ ਆਦਿ ਹਾਜ਼ਰ ਸਨ। 28 ਏਐਸਆਰ24
Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਸਰਾਂ ਅੱਡੇ ’ਤੇ ਬੈਠਣ ਤੇ ਪਖਾ਼ਨੇ ਦਾ ਪ੍ਰਬੰਧ ਨਾ ਹੋਣ ਕਾਰਨ ਯਾਤਰੀ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨ... ਅਗਲੀ ਖ਼ਬਰ ਖਰੀਦ ਬੰਦ ਹੋਣ ਸੰਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੇ ਪੀ.ਸੀ.ਐੱਸ. ਅਧਿਕਾਰੀ ਸਕੱਤਰ ਸਿੰਘ ਬੱਲ ਨਾਲ ਕੀਤੀ ਮੁਲਾਕਾਤ
Ad Position 24