30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜੰਡਿਆਲਾ ਗੁਰੂ ਬਾਜ਼ਾਰ ਵਿਚ ਨੰਗੀਆਂ ਬਿਜਲੀ ਦੀਆਂ ਤਾਰਾਂ ਬਣੀਆਂ ਖ਼ਤਰੇ ਦਾ ਕਾਰਨ

ਜੰਡਿਆਲਾ ਗੁਰੂ, 29 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜਿੱਥੇ ਬਾਜ਼ਾਰਾਂ ਵਿਚ ਰੌਣਕ ਵਧਣ ਲੱਗੀ ਹੈ, ਉੱਥੇ ਹੀ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਦੇ ਬਾਹਰ ਲਟਕ ਰਹੀਆਂ ਨੰਗੀਆਂ ਅਤੇ ਬੇਤਰਤੀਬ ਬਿਜਲੀ ਦੀਆਂ ਤਾਰਾਂ ਲੋਕਾਂ ਦੀ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਸ਼ੇਖ ਫਤਹਿ ਗੇਟ ਦੇ ਅੰਦਰ ਬਾਜ਼ਾਰ ਕਸ਼ਮੀਰੀਆਂ ਵਿਚ ਗੁਰਦੁਆਰਾ ਸਿੰਘ ਸਭਾ ਨੇੜੇ ਬਿਜਲੀ ਦੇ ਖੰਭੇ ’ਤੇ ਤਾਰਾਂ ਦਾ ਜਾਲ ਦੇਖਿਆ ਜਾ ਸਕਦਾ ਹੈ।

Ad Position 21
No active advertisement
ਬਾਜ਼ਾਰ ਵਿਚ ਬਿਜਲੀ ਦੀਆਂ ਤਾਰਾਂ ਦੇ ਲਮਕਦੇ ਗੁੱਛੇ ਜੋ ਖਤਰੇ ਦੀ ਘੰਟੀ ਵਜਾ ਰਹੇ ਹਨ। ਤਸਵੀਰ : ਅੰਮ੍ਰਿਤ ਪਾਲ ਸਿੰਘ 30-10-2026
ਜੰਡਿਆਲਾ ਗੁਰੂ, 29 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜਿੱਥੇ ਬਾਜ਼ਾਰਾਂ ਵਿਚ ਰੌਣਕ ਵਧਣ ਲੱਗੀ ਹੈ, ਉੱਥੇ ਹੀ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਦੇ ਬਾਹਰ ਲਟਕ ਰਹੀਆਂ ਨੰਗੀਆਂ ਅਤੇ ਬੇਤਰਤੀਬ ਬਿਜਲੀ ਦੀਆਂ ਤਾਰਾਂ ਲੋਕਾਂ ਦੀ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਸ਼ੇਖ ਫਤਹਿ ਗੇਟ ਦੇ ਅੰਦਰ ਬਾਜ਼ਾਰ ਕਸ਼ਮੀਰੀਆਂ ਵਿਚ ਗੁਰਦੁਆਰਾ ਸਿੰਘ ਸਭਾ ਨੇੜੇ ਬਿਜਲੀ ਦੇ ਖੰਭੇ ’ਤੇ ਤਾਰਾਂ ਦਾ ਜਾਲ ਦੇਖਿਆ ਜਾ ਸਕਦਾ ਹੈ। ਇੱਥੇ ਕੱਪੜਿਆਂ, ਪਲਾਸਟਿਕ ਅਤੇ ਮਨਿਆਰੀ ਦੀਆਂ ਦੁਕਾਨਾਂ ਬਿਲਕੁਲ ਨੇੜੇ ਹੋਣ ਕਾਰਨ ਖ਼ਤਰੇ ਦੀ ਸੰਭਾਵਨਾ ਬਣੀ ਹੋਈ ਹੈ। ਦੀਵਾਲੀ ਮੌਕੇ ਬਾਜ਼ਾਰ ਵਿਚ ਲੋਕਾਂ ਦੀ ਆਵਾਜਾਈ ਵਧਣ ਦੇ ਨਾਲ-ਨਾਲ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਕੱਪੜੇ ਅਤੇ ਹੋਰ ਸਾਮਾਨ ਵੀ ਲਟਕਾਇਆ ਜਾਂਦਾ ਹੈ। ਅਜਿਹੇ ਵਿਚ ਬਿਜਲੀ ਦੀਆਂ ਤਾਰਾਂ ਵਿਚ ਨੁਕਸ ਪੈਣ ਜਾਂ ਸਪਾਰਕਿੰਗ ਹੋਣ ਨਾਲ ਅੱਗ ਲੱਗਣ ਵਰਗੀ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਹੋਇਆ ਹੈ। ਦੁਕਾਨਦਾਰਾਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰ ਦਾ ਤੁਰੰਤ ਨਿਰੀਖਣ ਕਰਕੇ ਲਟਕ ਰਹੀਆਂ ਅਤੇ ਬੇਤਰਤੀਬ ਤਾਰਾਂ ਨੂੰ ਸੁਰੱਖਿਅਤ ਢੰਗ ਨਾਲ ਠੀਕ ਕੀਤਾ ਜਾਵੇ, ਤਾਂ ਜੋ ਕਿਸੇ ਸੰਭਾਵੀ ਹਾਦਸੇ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਮਾਂ ਰਹਿੰਦਿਆਂ ਲੋੜੀਂਦੇ ਕਦਮ ਚੁੱਕਣੇ ਜ਼ਰੂਰੀ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਦੁਕਾਨਾਂ ਦੇ ਉੱਪਰ ਬਣੇ ਰਿਹਾਇਸ਼ੀ ਮਕਾਨਾਂ ਵਿਚ ਪਰਿਵਾਰ ਵੀ ਰਹਿੰਦੇ ਹਨ । ਅਜਿਹੇ ਵਿਚ ਬਿਜਲੀ ਦੀਆਂ ਤਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਬਿਜਲੀ ਵਿਭਾਗ ਦੇ ਅਧਿਕਾਰੀ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਸ ਸਮੱਸਿਆ ਦੇ ਹੱਲ ਲਈ ਕਦੋਂ ਕਦਮ ਚੁੱਕਦੇ ਹਨ।਼
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਝੰਗੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਮੰਦਰ ਬਾਵਾ ਲਾਲ ਮਜੀਠਾ ਵਿਖੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਤਿੰਨ ਰੋਜ਼ਾ ਸ੍ਰੀ ਸ਼ਿਵ ਕਥਾ
Ad Position 24