ਸੀ.ਬੀ.ਐੱਸ.ਈ. ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੇ ਵਿਦਿਆਰਥੀਆਂ ਨੇ ਗੱਡੇ ਝੰਡੇ
ਅਜਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੇ ਹੋਣਹਾਰ ਫੁੱਟਬਾਲ ਖਿਡਾਰੀਆਂ ਨੇ ਸੀ. ਬੀ.
ਅਜਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੇ ਹੋਣਹਾਰ ਫੁੱਟਬਾਲ ਖਿਡਾਰੀਆਂ ਨੇ ਸੀ.ਬੀ.ਐੱਸ.ਈ. ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ-2026 ਵਿਚ ਅੰਡਰ-17 ਵਰਗ ਦਾ ਖ਼ਿਤਾਬ ਜਿੱਤ ਕੇ ਸੰਸਥਾ ਦੇ ਮਾਣਮੱਤੇ ਇਤਿਹਾਸ ਵਿਚ ਇਕ ਹੋਰ ਸੁਨਹਿਰੀ ਪੰਨਾ ਜੋੜ ਦਿੱਤਾ ਹੈ। ਫਾਈਨਲ ਮੁਕਾਬਲੇ ਵਿਚ ਅਜਨਾਲਾ ਦੀ ਟੀਮ ਨੇ ਨੋਇਡਾ ਦੀ ਟੀਮ ਨੂੰ 3-0 ਨਾਲ ਕਰਾਰੀ ਮਾਤ ਦੇ ਕੇ ਨੈਸ਼ਨਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇਸ ਦੇ ਨਾਲ ਹੀ ਸਕੂਲ ਦੀ ਅੰਡਰ-14 ਵਰਗ ਦੀ ਫੁੱਟਬਾਲ ਟੀਮ ਨੇ ਵੀ ਨੈਸ਼ਨਲ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਇਤਿਹਾਸਕ ਜਿੱਤ ਤੋਂ ਬਾਅਦ ਅਜਨਾਲਾ ਪਰਤੇ ਖਿਡਾਰੀਆਂ ਦਾ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਅਜਨਾਲਾ ਪਹੁੰਚਣ ’ਤੇ ਢੋਲ ਦੀ ਥਾਪ ’ਤੇ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਦੀਵਾਨ ਦੇ ਪ੍ਰਬੰਧਕਾਂ ਅਤੇ ਮੈਂਬਰਾਂ ਵਲੋਂ ਜੇਤੂ ਖਿਡਾਰੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਦੀਵਾਨ ਦੀ ਸਪੋਰਟਸ ਕਮੇਟੀ ਦੇ ਕਨਵੀਨਰ ਸ. ਰਾਬਿੰਦਰਬੀਰ ਸਿੰਘ ਭੱਲਾ ਅਤੇ ਕੋ-ਕਨਵੀਨਰ ਸ. ਮੋਹਨਜੀਤ ਸਿੰਘ ਭੱਲਾ ਨੇ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਅਜਨਾਲਾ ਦੇ ਖਿਡਾਰੀਆਂ ਨੇ ਫੁੱਟਬਾਲ ਦੇ ਮੈਦਾਨ ਵਿਚ ਜਿੱਤ ਦਾ ਝੰਡਾ ਲਹਿਰਾ ਕੇ ਦੀਵਾਨ ਦਾ ਨ ਾਂ ਰਾਸ਼ਟਰੀ ਪੱਧਰ ’ਤੇ ਚਮਕਾਇਆ ਹੈ । ਟੀਮਾਂ ਦੇ ਸਵਾਗਤ ਲਈ ਵਿਸ਼ੇਸ਼ ਤੌਰ ’ਤੇ ਅਜਨਾਲਾ ਪਹੁੰਚੇ ਚੀਫ਼ ਖ਼ਾਲਸਾ ਦੀਵਾਨ ਦੇ ਐਡੀਸ਼ਨਲ ਆਨਰੇਰੀ ਸਕੱਤਰ ਸ. ਜਸਪਾਲ ਸਿੰਘ ਢਿੱਲੋਂ, ਪ੍ਰੋ. ਸੁਖਬੀਰ ਸਿੰਘ, ਸ. ਅਦਰਸ਼ਪਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਇੰਚਾਰਜ ਸ. ਤਰਲੋਚਨ ਸਿੰਘ, ਮੈਂਬਰ ਇੰਚਾਰਜ ਐਡਵੋਕੇਟ ਇੰਦਰਜੀਤ ਸਿੰਘ ਅੜੀ, ਸ. ਗੁਰਭੇਜ ਸਿੰਘ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮੁਕਤਾ ਤ੍ਰੇਹਨ, ਸਵਰਾਜ ਸਪੋਰਟਸ ਕਲੱਬ ਦੇ ਪ੍ਰਧਾਨ ਸ. ਮੰਗਲ ਸਿੰਘ ਨਿੱਜਰ, ਜੁਗਰਾਜ ਸਿੰਘ ਰਿਆੜ, ਮਨਦੀਪ ਕੌਰ ਰਿਆੜ, ਸ. ਮਲਕੀ ਤ ਸਿੰਘ ਭੰਗੂ ਅਤੇ ਤਲਵਿੰਦਰ ਸਿੰਘ ਪੁਰਬਾ ਸਮੇਤ ਹੋਰ ਪਤਵੰਤੇ ਅਤੇ ਸਟਾਫ ਮੈਂਬਰ ਹਾਜ਼ਰ ਸਨ।ਕੀਰਤਨ ਦਰਬਾਰ ਸੁਸਾਇਟੀ ਵਲੋਂ ਵੀ ਜੇਤੂ ਖਿਡਾਰੀਆਂ ਦਾ ਸਨਮਾਨ : ਕੌਮੀ ਪੱਧਰ ’ਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸਮੇਤ ਅਜਨਾਲਾ ਦਾ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕੀਰਤਨ ਦਰਬਾਰ ਸੇਵਾ ਸੁਸਾਇਟੀ ਅਜਨਾਲਾ ਦੇ ਆਗੂਆਂ ਨਰਿੰਦਰਪਾਲ ਸਿੰਘ ਢਿੱਲੋਂ ਬੈਂਕ ਵਾਲੇ, ਕਰਮਜੀਤ ਸਿੰਘ ਗੋਲਡੀ ਰਿਆੜ, ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਪ੍ਰਧਾਨ ਮੰਗਲ ਸਿੰਘ ਨਿੱਝਰ, ਮਲਕੀਤ ਸਿੰਘ ਭੰਗੂ ਅਤੇ ਤਲਵਿੰਦਰ ਸਿੰਘ ਪੁਰਬਾ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।