30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੱਡੀ ਚਾਲਕ ਤੇ ਉਸ ਦੇ ਸਾਥੀਆਂ ਨੇ ਮ੍ਰਿਤਕ ਲੜਕੀ ਦੇ ਪਿਤਾ ਦੀ ਵੀ ਕੀਤੀ ਸੀ ਕੁੱਟਮਾਰ

ਅਜਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੱਲ੍ਹ ਅਜਨਾਲਾ ਨੇੜੇ ਜਗਦੇਵ ਖੁਰਦ ਰੋਡ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਈ ਮਾਪਿਆਂ ਦੀ ਹੋਣਹਾਰ ਧੀ ਨਵਰੀਤ ਕੌਰ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

Ad Position 21
No active advertisement
ਨਵਰੀਤ ਕੌਰ ਦੀ ਫਾਈਲ ਤਸਵੀਰ। 30-10-2026
ਅਜਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੱਲ੍ਹ ਅਜਨਾਲਾ ਨੇੜੇ ਜਗਦੇਵ ਖੁਰਦ ਰੋਡ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਈ ਮਾਪਿਆਂ ਦੀ ਹੋਣਹਾਰ ਧੀ ਨਵਰੀਤ ਕੌਰ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਜਗਦੇਵ ਖੁਰਦ ਰੋਡ ’ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਮਾਂ-ਧੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿਚ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ ਸਨ। ਹਾਦਸੇ ਤੋਂ ਬਾਅਦ ਜ਼ਖ਼ਮੀ ਮਾਂ ਧੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਵਿਚ ਇਲਾਜ ਦੌਰਾਨ ਅੱਧੀ ਰਾਤ ਨੂੰ ਨਵਰੀਤ ਕੌਰ ਦੀ ਮੌਤ ਹੋ ਗਈ। ਮਾਪਿਆਂ ਦੀ ਹੋਣਹਾਰ ਧੀ ਦੀ ਬੇਵਕਤੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਨਵਰੀਤ ਕੌਰ ਦੇ ਮ੍ਰਿਤਕ ਸਰੀਰ ਨੂੰ ਪੋਸਟਮਾਰਟਮ ਲਈ ਹਸਪਤਾਲ ਵਿਚ ਰੱਖਿਆ ਗਿਆ ਹੈ, ਜਿੱਥੇ ਕੱਲ ਨੂੰ ਉਸਦਾ ਪੋਸਟਮਾਰਟਮ ਹੋਣ ਤੋਂ ਬਾਅਦ ਜੱਦੀ ਪਿੰਡ ਜਗਦੇਵ ਖੁਰਦ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਗੱਡੀ ਚਾਲਕ ਤੇ ਉਸ ਦੇ ਸਾਥੀਆਂ ਵਲੋਂ ਮ੍ਰਿਤਕਾ ਦੇ ਪਿਤਾ ਦੀ ਵੀ ਕੀਤੀ ਗਈ ਸੀ ਕੁੱਟਮਾਰ : ਥਾਣਾ ਅਜਨਾਲਾ ਦੇ ਐੱਸ.ਐੱਚ.ਓ ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੇਰ ਸ਼ਾਮ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਕਟਿਵਾ ਸਵਾਰ ਮਾਵਾਂ ਧੀਆਂ ਨੂੰ ਟੱਕਰ ਮਾਰਨ ਵਾਲੇ ਗੱਡੀ ਚਾਲਕ ਤੇ ਉਸ ਦੇ ਸਾਥੀਆਂ ਵਲੋਂ ਮ੍ਰਿਤਕ ਲੜਕੀ ਨਵਰੀਤ ਕੌਰ ਦੇ ਪਿਤਾ ਸੁਖਚੈਨ ਸਿੰਘ ਜੋ ਕਿ ਇਸ ਸੜਕ ਹਾਦਸੇ ਦੀ ਸੂਚਨਾ ਮਿਲਦਿਆਂ ਮੌਕੇ ’ਤੇ ਪਹੁੰਚੇ ਸਨ ਦੀ ਕੁੱਟਮਾਰ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਬਿਆਨ ਕਲਮਬੰਦ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਮਾਮਲੇ ਵਿਚ ਸ਼ਾਮਿਲ ਸਾਰੇ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ - ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੇ ਲੋਕਾਈ ਨੂੰ ਨਸ਼ਿਆਂ ਖ਼ਿਲਾਫ਼ ਹਲੂਣਿਆਂ- ਬਲਵਿੰਦਰ ਸਿੰਘ ਜਸਪਾਲ
Ad Position 24