29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬੀ.ਐਸ.ਐਫ. ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ

ਅਜਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ. ਐਸ.

Ad Position 21
No active advertisement
ਬੀ.ਐਸ.ਐਫ ਐਕਸ ਸਰਵਿਸਮੈਨ ਐਸੋਸੀਏਸ਼ਨ ਦੀ ਦੌਰਾਨ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਖਤਰਾਏ, ਜਸਵੰਤ ਸਿੰਘ ਗੁਰਦਾਸਪੁਰ ਤੇ ਹੋਰ ਆਗੂ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 30-10-2026
ਅਜਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ ਐਕਸ ਸਰਵਿਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਅਹਿਮ ਮੀਟਿੰਗ ਪ੍ਰਧਾਨ ਐੱਸ.ਐੱਸ. ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਡੀ.ਆਈ.ਜੀ ਸ੍ਰੀ ਐੱਸ.ਐੱਸ. ਚੰਦੇਲ ਅਤੇ ਐਡਮਿਨ ਅਫ਼ਸਰ ਅਮਰਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਐਸੋਸੀਏਸ਼ਨ ਵਲੋਂ ਸੇਵਾਮੁਕਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਿਚ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਬੀ.ਐਸ.ਐਫ. ਦੇ ਸੇਵਾਮੁਕਤ ਮੁਲਾਜ਼ਮਾਂ ਅਤੇ ਵਿਧਵਾ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਿਛਲੇ ਇਕ ਸਾਲ ਤੋਂ ਪੈਂਡਿੰਗ ਪਏ ਬਕਾਇਆ ਭੁਗਤਾਨਾਂ ਅਤੇ ਸੱਤਵੇਂ ਪੇ ਕਮਿਸ਼ਨ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਡੀ.ਆਈ.ਜੀ. ਸ੍ਰੀ ਐੱਸ.ਐੱਸ ਚੰਦੇਲ ਅਤੇ ਐਡਮਿਨ ਅਫ਼ਸਰ ਅਮਰਜੀਤ ਸਿੰਘ ਦੇ ਸਾਹਮਣੇ ਆਪਣੀਆਂ ਮੰਗਾਂ ਰੱਖਦਿਆਂ ਲੰਬਿਤ ਮਸਲਿਆਂ ਦੇ ਜਲਦ ਹੱਲ ਦੀ ਮੰਗ ਕੀਤੀ । ਹਾਜ਼ਰ ਮੈਂਬਰਾਂ ਨੇ ਸੇਵਾ ਮੁਕਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਸਲਿਆਂ ਦੇ ਹੱਲ ਦੀ ਲੋੜ ’ਤੇ ਜ਼ੋਰ ਦਿੱਤਾ। ਮੀਟਿੰਗ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਕਸ਼ਮੀਰਾ ਸਿੰਘ ਖਤਰਾਏ, ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਜਸਵੰਤ ਸਿੰਘ ਅਤੇ ਅਮਰੀਕ ਸਿੰਘ ਤੋਂ ਇਲਾਵਾ ਅਮਰੀਕ ਸਿੰਘ ਤਰਨਤਾਰਨ, ਜਗਦੀਸ਼ ਡਾਲਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਬੰਤ ਸਿੰਘ, ਸਵਰਨ ਸਿੰਘ, ਐੱਸ.ਐੱਸ. ਬਾਜਵਾ, ਰਾਜਕੁਮਾਰ, ਕਸ਼ਮੀਰ ਸਿੰਘ ਭੱਟੀ, ਦਲਵਿੰਦਰ ਸਿੰਘ ਗਹਿਰੀ, ਪ੍ਰਕਾਸ਼ ਸਿੰਘ ਅਜਨਾਲਾ, ਹਰਜੀਤ ਸਿੰਘ ਅਜਨਾਲਾ, ਬੂਟਾ ਸਿੰਘ ਗੱਗੋਮਾਹਲ, ਇੰਸਪੈਕਟਰ ਦੀਪਕ ਰਾਏ, ਜਸਪਾਲ ਸਿੰਘ ਵਿਛੋਆ ਅਤੇ ਪ੍ਰਧਾਨ ਰੀਟਾ ਆਦਿ ਵੀ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਜੀਠਾ ਅਤੇ ਆਸ-ਪਾਸ ਪਿੰਡਾਂ ਵਿਚ ਲੁਟੇਰਿਆਂ ਦੀ ਦਹਿਸ਼ਤ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ ਅਗਲੀ ਖ਼ਬਰ ਮੌਨਟੈਂਸਰੀ ਖ਼ਾਲਸਾ ਅਕੈਡਮੀ ਅਰਜਨ ਮਾਂਗਾ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ
Ad Position 24