30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜਥੇਦਾਰ ਗੜਗੱਜ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਆਏ ਫ਼ੈਸਲੇ ਦਾ ਸੁਆਗਤ

ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)- ਤਖ਼ਤ ਸੱਚਖੰਡ ਸ੍ਰੀ ਅਬਿਚਲਨਗਰ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੁਆਗਤ ਕਰਦਿਆਂ ਕਿਹਾ ਹੈ ਕਿ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਖ਼ਾਲਸਾ ਪੰਥ ਦੀ ਅਮਾਨਤ ਹਨ, ਜਿਨ੍ਹਾਂ ਦਾ ਪ੍ਰਬੰਧ ਖੁਦਮੁਖਤਿਆਰ ਢੰਗ ਨਾਲ ਸਿੱਖਾਂ ਕੋਲ ਹੀ ਰਹਿਣਾ ਚਾਹੀਦਾ ਹੈ। ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਬਿਆਨ ਵਿਚ ਜਥੇਦਾਰ ਗੜਗੱਜ ਨੇ ਕਿਹਾ ਕਿ ਆਸ ਹੈ ਕਿ ਕਿਤੇ ਵੀ ਸਿੱਖ ਸੰਸਥਾਵਾਂ ਅੰਦਰ ਸਰਕਾਰੀ ਜਾਂ ਬਾਹਰੀ ਕੋਈ ਦਖਲਅੰਦਾਜ਼ੀ ਨਹੀਂ ਹੋਵੇਗੀ।

Ad Position 21
No active advertisement
ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਸਵੀਰ। ਅਜੀਤ ਤਸਵੀਰ 31-10-2026
ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)- ਤਖ਼ਤ ਸੱਚਖੰਡ ਸ੍ਰੀ ਅਬਿਚਲਨਗਰ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੁਆਗਤ ਕਰਦਿਆਂ ਕਿਹਾ ਹੈ ਕਿ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਖ਼ਾਲਸਾ ਪੰਥ ਦੀ ਅਮਾਨਤ ਹਨ, ਜਿਨ੍ਹਾਂ ਦਾ ਪ੍ਰਬੰਧ ਖੁਦਮੁਖਤਿਆਰ ਢੰਗ ਨਾਲ ਸਿੱਖਾਂ ਕੋਲ ਹੀ ਰਹਿਣਾ ਚਾਹੀਦਾ ਹੈ। ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਬਿਆਨ ਵਿਚ ਜਥੇਦਾਰ ਗੜਗੱਜ ਨੇ ਕਿਹਾ ਕਿ ਆਸ ਹੈ ਕਿ ਕਿਤੇ ਵੀ ਸਿੱਖ ਸੰਸਥਾਵਾਂ ਅੰਦਰ ਸਰਕਾਰੀ ਜਾਂ ਬਾਹਰੀ ਕੋਈ ਦਖਲਅੰਦਾਜ਼ੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮਾਮਲੇ ਵਿਚ ਜਿਨ੍ਹਾਂ ਸਿੰਘਾਂ ਨੇ ਪ੍ਰਬੰਧਕੀ ਬੋਰਡ ਨੂੰ ਸਿੱਖ ਭਾਵਨਾਵਾਂ ਅਨੁਸਾਰ ਬਹਾਲ ਕਰਵਾਉਣ ਲਈ ਜੱਦੋ ਜਹਿਦ ਕੀਤੀ ਹੈ, ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਗੁਰਮਤਿ ਅਨੁਸਾਰ ਹੀ ਹੋ ਸਕਦਾ ਹੈ, ਇਸ ਲਈ ਸਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੇ ਦਖਲ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। 30 ਏਐਸਆਰ24
Ad Position 22
No active advertisement
ਪਿਛਲੀ ਖ਼ਬਰ ਕਿਸੇ ਰਾਜਨੇਤਾ ਨੂੰ ਡਿਊਟੀ ’ਤੇ ਮੌਜੂਦ ਪੁਲਿਸ ਕਰਮਚਾਰੀਆਂ ਨੂੰ ਧਮਕਾਉਣ ਦਾ ਹੱਕ ਨਹੀਂ : ਅੰਗਦ ਦੀਪ ਸਿੰਘ ਸੋਹਲ ‘ਆਪ’ ਵ... ਅਗਲੀ ਖ਼ਬਰ ਸਲਿਲ ਕਪੂਰ ਨੇ ਜ਼ਿਲ੍ਹੇ ਦੇ ਸੁਚਾਰੂ ਕੰਮਕਾਜ ਲਈ ਜ਼ਿੰਮੇਵਾਰੀਆਂ ਸੌਂਪੀਆਂ
Ad Position 24